Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

June 03, 2026 05:26 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਪਿਛਲੇ ਦਿਨੀਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ ਸਮੂਹ ਜਿਲ਼ਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਕਿ ਹਰ ਹਲਕੇ ਵਿੱਚ 15000 ਵੋਟ ਤੱਕ ਇੱਕ ਸਰਕਲ ਪ੍ਰਧਾਨ ਲਾਇਆ ਜਾਵੇ, ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਕਲ ਪ੍ਰਧਾਨ ਅਤੇ ਅਹੁਦੇਦਾਰ ਵੱਖੋ-ਵੱਖਰੇ ਬਣਾਏ ਜਾਣਗੇ, ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਜਾਤ-ਪਾਤ ਤੋਂ ਹਟ ਕੇ ਮਾਣ ਸਨਮਾਨ ਦਿੱਤਾ ਜਾਵੇਗਾ, ਜਿਹੜੇ ਵੀ ਵਰਕਰ ਪਾਰਟੀ ਦੀ ਵਿਚਾਰਧਾਰਾ, ਪਾਰਟੀ ਚੋਣ ਨਿਸ਼ਾਨ ਅਤੇ ਪਾਰਟੀ ਪ੍ਰਧਾਨ ਦੇ ਫੈਸਲਿਆਂ ਤੇ ਪਹਿਰਾ ਦੇਣਗੇ ਉਹਨਾਂ ਨੂੰ ਪਹਿਲ ਦਿੱਤੀ ਜਾਵੇਗੀ, ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਦੱਸਿਆ ਕਿ ਪਾਰਟੀ ਸੁਨਾਮ ਹਲਕੇ ਵਿੱਚ ਆਉਣ ਵਾਲੀ ਵਿਧਾਨ ਸਭਾ ਚੋਣ ਪੂਰੀ ਤਿਆਰੀ ਅਤੇ ਤਨਦੇਹੀ ਨਾਲ ਲੜੇਗੀ, ਉਹਨਾਂ ਕਿਹਾ ਕਿ ਲੰਘੀਆਂ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਸੰਤੋਸ਼ਜਨਕ ਰਿਹਾ ਅਤੇ ਬੁਹਤ ਸਾਰੇ ਨਵੇਂ ਚਿਹਰੇ ਪਾਰਟੀ ਨਾਲ ਜੁੜੇ, ਪੁਰਾਣੇ ਟਕਸਾਲੀ ਪਰਿਵਾਰਾਂ ਨੂੰ ਵੀ ਪਾਰਟੀ ਅਪਣੇ ਨਾਲ ਜੋੜਣ ਵਿੱਚ ਕਾਫੀ ਹੱਦ ਤੱਕ ਕਾਮਯਾਬ ਹੋਈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਹਰ ਘਰ ਹਰ ਪਿੰਡ ਅਤੇ ਹਰ ਮਹੁੱਲੇ ਤੱਕ ਪਹੁੰਚ ਕਰੇਗੀ, ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਪ੍ਰਤੀ ਏਜੰਡਾ ਲੋਕਾਂ ਵਿੱਚ ਲੈ ਕੇ ਜਾਵਾਂਗੇ, ਉਹਨਾਂ ਨੇ ਪਾਰਟੀ ਦੇ ਸਮੂਹ ਅਹੁਦੇਦਾਰ, ਵਰਕਰ, ਲੀਡਰਸ਼ਿਪ ਅਤੇ ਆਮ ਸੰਗਤ ਨੂੰ ਅਪੀਲ ਕੀਤੀ ਕਿ ਅਪਣੀ ਪਾਰਟੀ ਦੀ ਤਾਕਤ ਬਣੋ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਬਣਾ ਕੇ ਸ਼ਾਂਤੀ, ਭਾਈਚਾਰਕ ਸਾਂਝ ਲੈ ਕੇ ਆਓ ਅਤੇ ਪੰਜਾਬ ਦੀ ਮੁੜ ਤਰੱਕੀ ਕਰਵਾਓ ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ