Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

June 03, 2026 05:36 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਗੁਰਜੀਤ ਸਿੰਘ ਨੇ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸੀ ਜ਼ਮਾਨਤ ਲਈ ਰਾਹ ਪੱਧਰਾ ਕਰਨ ਬਦਲੇ 2.5 ਲੱਖ ਰੁਪਏ ਰਿਸ਼ਵਤ ਮੰਗ ਕੀਤੀ । ਦੋਸ਼ੀ ਏ.ਐਸ.ਆਈ. ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀ.ਆਈ.ਏ. ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਸੌਂਪੀ ਜਾਣੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ ’ਤੇ ਸੌਦਾ ਆਖਰਕਾਰ 2.3 ਲੱਖ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਨੂੰ ਇੱਕ ਲੱਖ ਰੁਪਏ ਰਿਸ਼ਵਤ ਦੀ ਰਕਮ ਪਹਿਲੀ ਕਿਸ਼ਤ ਵਜੋਂ ਦਿੱਤੀ ਸੀ।  ਰਿਸ਼ਵਤ ਦੀ ਬਕਾਇਆ ਰਾਸ਼ੀ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ