Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

June 03, 2026 05:51 PM
Rozana Sehaj times

ਕੋਟਕਪੂਰਾ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਹੀ 3 ਅਗਸਤ ਤੋਂ 28 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੀਆਂ ਗਈਆਂ ਸੋਧਾਂ, ਨਵੀਆਂ ਸ਼ਮੂਲੀਅਤਾਂ, ਨਾਮ ਕਟੌਤੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੇ ਆਧਾਰ ’ਤੇ 1 ਅਕਤੂਬਰ 2026 ਨੂੰ ਅਪਡੇਟ ਕੀਤੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ (ਬੀ.ਐੱਲ.ਏ.) ਨਿਯੁਕਤ ਕਰਨ ਅਤੇ ਐਸ.ਆਈ.ਆਰ. ਦੌਰਾਨ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ। ਮੀਟਿੰਗ ਵਿੱਚ ਸ੍ਰੀਮਤੀ ਪੂਨਮ ਸਿੱਧੂ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ੍ਰੀ ਅਮਰਜੀਤ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਮਨਦੀਪ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਗੁਰਭਜਨ ਸਿੰਘ ਸੰਧੂ (ਇੰਡੀਅਨ ਨੈਸ਼ਨਲ ਕਾਂਗਰਸ), ਸ੍ਰੀ ਮਨਜੀਤ ਸਿੰਘ (ਬਹੁਜਨ ਸਮਾਜ ਪਾਰਟੀ), ਸ੍ਰੀ ਠਾਕਰ ਸਿੰਘ ਅਤੇ ਸ੍ਰੀ ਹਰਬੰਸ ਸਿੰਘ (ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐੱਮ)) ਹਾਜ਼ਰ ਸਨ।

 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ