Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਤੇ ਉਹਨਾਂ ਦੇ 6 ਸਾਥੀਆਂ ਦਾ 35ਵਾਂ ਬਰਸੀ ਸਮਾਗਮ ਪਿੰਡ ਔਲਖ ਵਿਖੇ 7 ਜੂਨ ਨੂੰ

June 03, 2026 05:59 PM
Rozana Sehaj times
ਕੋਟਕਪੂਰਾ :  ਪਿੰਡ ਗੰਜੀ ਗੁਲਾਬ ਸਿੰਘ ਵਿਖੇ 7 ਜੂਨ 1991 ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲ਼ਖ, ਬਲਜੀਤ ਸਿੰਘ ਔਲਖ, ਲਛਮਣ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਹੈਡ ਕਾਂਸਟੇਬਲ, ਲਾਲ ਸਿੰਘ (ਬੁੱਧ ਸਿੰਘ ਵਾਲਾ), ਨਛੱਤਰ ਸਿੰਘ, (ਕੋਟਲਾ ਰਾਏਕਾ) ਅਤੇ ਮੁਖਤਿਆਰ ਸਿੰਘ, (ਅਰਾਈਆਵਾਲਾ ਕਲਾਂ) ਦਾ 35ਵਾਂ ਬਰਸੀ ਸਮਾਗਮ 7 ਜੂਨ 2026 ਦਿਨ ਐਤਵਾਰ ਨੂੰ ਪਿੰਡ ਔਲਖ ਜ਼ਿਲ੍ਹਾ ਫਰੀਦਕੋਟ ਵਿਖੇ ਸਵੇਰੇ 10-030 ਵਜੇ ਪੂਰੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਕਾਮਰੇਡ ਗੁਰਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ, ਕਾਮਰੇਡ ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, (ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ) ਸੁਖਜਿੰਦਰ ਸਿੰਘ ਤੂੰਬੜਭੰਨ ਕੁੱਲ ਹਿੰਦ ਕਿਸਾਨ ਸਭਾ, ਵਿੱਤ ਸਕੱਤਰ ਗੁਰਚਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ ਇੰਦਰਜੀਤ ਸਿੰਘ ਗਿੱਲ ਅਤੇ ਬਲਕਾਰ ਸਿੰਘ ਸਹੋਤਾ ਨੇ ਦੱਸਿਆ ਕਿ ਬਰਸੀ ਸਮਾਗਮ ਨੂੰ ਸੰਬੋਧਨ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ,ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾ ਹੇਠ ਚੇਤਨਾ ਕਲਾ ਕੇਂਦਰ ਬਰਨਾਲਾ ਦੀ ਟੀਮ ਵੱਲੋਂ ਇਨਕਲਾਬੀ ਨਾਟਕ ਅਤੇ ਕੋਰਿਓਗਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਬਰਸੀ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀ ਬ੍ਰਾਂਚ ਦੇ ਆਗੂ ਸੁਖਦਰਸ਼ਨ ਸ਼ਰਮਾ, ਬੋਹੜ ਸਿੰਘ ਔਲ਼ਖ, ਜਸਵੰਤ ਸਿੰਘ ਨਿੱਕਾ ਔਲਖ, ਸ਼ਿਵ ਕੁਮਾਰ ਸ਼ਰਮਾ, ਕੁਲਵੰਤ ਸਿੰਘ ਉਰਫ ਡੀ ਸੀ, ਗੁਰਚਰਨ ਸਿੰਘ, ਰੁਪਿੰਦਰ ਕੌਰ ਔਲਖ ਦੀ ਅਗਵਾਈ ਹੇਠ ਪੂਰੀ ਟੀਮ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਤੋਂ ਬਰਸੀ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ