Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

June 03, 2026 06:13 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ।

 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼