Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ

June 03, 2026 06:20 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਸੇ ਦਿਨ ਸਮਾਗਮ ਸਥਾਨ `ਤੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਡਰੋਨ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡ ਪੱਧਰ `ਤੇ ਡਾਕੂਮੈਂਟਰੀ ਸ਼ੋਅ ਵੀ ਦਿਖਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਮਹਾਨ ਸੰਤ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਜੀਵਨ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਇਸ ਲਈ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ, ਸਮਰਪਣ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਦੀ ਸੰਭਾਲ ਲਈ ਵੀ ਪ੍ਰੇਰਿਤ ਕਰੇਗਾ। ਮੀਟਿੰਗ ਦੌਰਾਨ ਸਮਾਗਮਾਂ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ, ਟਰੈਫਿਕ ਵਿਵਸਥਾ, ਸਫ਼ਾਈ, ਸਿਹਤ ਸੇਵਾਵਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ, ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਹਿਤੇਸ਼ ਕੁਮਾਰ, ਐਸ.ਈ. ਨਗਰ ਨਿਗਮ ਸ੍ਰੀ ਸੰਦੀਪ ਸਿੰਘ, ਸੈਰ ਸਪਾਟਾ ਅਫ਼ਸਰ ਸ੍ਰੀ ਸੁਖਮਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼