Sunday, November 02, 2025

National

Farmer Protest : 32 ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੀਤਾ ਕੂਚ

June 26, 2021 09:12 AM
SehajTimes

ਚੰਡੀਗੜ੍ਹ ਦੇ ਕਈ ਰਸਤੇ ਸੀਲ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸੱਤ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਇਆ ਜਾ ਰਿਹਾ ਹੈ। ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ‘ਤੇ ਧਰਨਾ-ਪ੍ਰਦਰਸ਼ਨ ਕਰਨ ਲਈ ਚਲ ਪਏ ਹਨ। ਕੁੰਡਲੀ ਬਾਰਡਰ ਸਮੇਤ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਵਲ ਚਲ ਪਈਆਂ ਹਨ। ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ ਆਦਿ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ। ਕਿਉਂਕਿ ਉਦੋਂ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਇਸ ਸਮੇਂ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ। ਰੁਲਦਾ ਸਿੰਘ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ। ਹਾਲਾਂਕਿ ਅੰਦਾਜਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਣ ਦਾ ਰਸਤਾ ਦੇਣ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ ਅਤੇ ਕਿਸੇ ਤਰ੍ਹਾਂ ਦੀ ਭੰਨ੍ਹ-ਤੋੜ ਦੀ ਘਟਨਾ ਨੂੰ ਅੰਜਾਮ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਰਾਜ ਭਵਨ ਵਿੱਚ ਵੀ ਸਿਰਫ ਚੁਣੇ ਗਏ ਕਿਸਾਨ ਨੇਤਾ ਹੀ ਜਾਣਗੇ। ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਣ ਦਾ ਫੈਸਲਾ ਲਿਆ ਗਿਆ ਹੈ।  ਇਸੇ ਦੇ ਨਾਲ ਹੀ ਆਵਾਜਾਈ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਸਾਨ ਸੰਗਠਨਾਂ ਦੇ ਚੰਡੀਗੜ੍ਹ ਘੇਰਨ ਦੇ ਐਲਾਨ ਨੂੰ ਵੇਖਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਸ਼ਹਿਰ ਦੇ 13 ਸੜਕਾਂ ਨੂੰ ਸ਼ਨੀਵਾਰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਆਮ ਲੋਕਾਂ ਲਈ ਬੰਦ ਕਰ ਦਿੱਤਾ ਜਾਵੇਗਾ। 

 

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ