Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

June 03, 2026 06:25 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ `ਤੇ ਸਥਿਤ ਕਮਰਾ ਨੰਬਰ 168 (ਮੀਟਿੰਗ ਹਾਲ) ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਐਸ.ਆਈ.ਆਰ-2026 ਦੇ ਨਵੇਂ ਸੋਧੇ ਹੋਏ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਇਨਿਯੂਮੀਰੇਸ਼ਨ ਫਾਰਮ ਭਰਨਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ 07.06.2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ `ਤੇ ਬੀ.ਐਲ.ਓਜ਼ ਵੱਲੋਂ ਵਿਸ਼ੇਸ਼ (ਸਪੈਸ਼ਲ) ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾ ਦਾ ਮੁੱਖ ਉਦੇਸ਼ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਨਾ ਹੋਵੇਗਾ। ਉਹਨਾਂ ਸੂਚਿਤ ਕੀਤਾ ਕਿ ਜ਼ਿਲ੍ਹੇ ਵਿੱਚ ਕੁੱਲ 19,71,604 ਵੋਟਰਾਂ ਵਿੱਚੋ ਹੁਣ ਤੱਕ 17,38,253 ਵੋਟਰਾ ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 2,33,351 ਵੋਟਰ ਅਨਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਅਤੀ ਜ਼ਰੂਰੀ ਹੈ। ਇਨ੍ਹਾ ਨੂੰ ਕਵਰ ਕਰਨ ਲਈ ਸਮੂਹ ਚੋਣ ਹਲਕਿਆਂ ਦੇ ਅਨਮੈਪਡ ਵੋਟਰ ਦੀ ਬੂਥ ਵਾਇਜ਼ ਲਿਸਟਾ ਦੀ ਹਾਰਡ ਕਾਪੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆ ਗਈਆਂ ਅਤੇ ਬੇਨਤੀ ਕੀਤੀ ਗਈ ਇਨ੍ਹਾ ਲਿਸਟਾ ਨੂੰ ਬੀ.ਐਲ.ਏ/ਪਾਰਟੀ ਵਰਕਰਾ ਨਾਲ ਸਾਂਝੀਆਂ ਕੀਤੀਆਂ ਜਾਣ ਅਤੇ ਮਿਤੀ 07.06.2026 ਨੂੰ ਵੋਟਰਾ ਦੀ ਵੱਧ ਤੋਂ ਵੱਧ ਮੈਪਿੰਗ ਕਰਵਾਈ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ ਦੀ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ `ਤੇ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ। ਇਸ ਸਬੰਧੀ 15 ਜੂਨ ਤੋਂ 19 ਜੂਨ ਤੱਕ ਬੀ.ਐਲ.ਏਜ਼ ਲਈ ਚੋਣ ਹਲਕੇ ਵਿੱਚ ਟ੍ਰੇਨਿੰਗ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏਜ਼ ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਰਾਜਿੰਦਰ ਸਿੰਘ ਕਾਹਲੋਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ