Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੂੰ ਫਰੀਦਕੋਟ ਪੁਲਿਸ ਵੱਲੋਂ ਦਿੱਤੀ ਗਈ ਭਾਵੁਕ ਵਿਦਾਇਗੀ

June 03, 2026 06:37 PM
Rozana Sehaj times
ਕੋਟਕਪੂਰਾ : ਫਰੀਦਕੋਟ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੂੰ ਉਨ੍ਹਾਂ ਦੀ ਬਦਲੀ ਉਪਰੰਤ ਏ.ਆਈ.ਜੀ. ਲਾਅ ਐਂਡ ਆਰਡਰ, ਪੰਜਾਬ, ਚੰਡੀਗੜ੍ਹ ਵਜੋਂ ਨਿਯੁਕਤੀ ਦੇ ਮੌਕੇ ’ਤੇ ਨਿੱਘੀ, ਸਨਮਾਨਪੂਰਵਕ ਅਤੇ ਭਾਵੁਕ ਵਿਦਾਇਗੀ ਦਿੱਤੀ ਗਈ। ਇਸ ਮੌਕੇ ਆਯੋਜਿਤ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਅਤੇ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਆਪਣੇ ਸੰਬੋਧਨ ਦੌਰਾਨ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਫਰੀਦਕੋਟ ਵਿੱਚ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਫਰੀਦਕੋਟ ਪੁਲਿਸ ਦੀ ਟੀਮ ਨੇ ਹਰ ਚੁਣੌਤੀ ਦਾ ਸਾਹਮਣਾ ਪੇਸ਼ੇਵਰਾਨਾ ਢੰਗ ਨਾਲ ਕੀਤਾ ਹੈ ਅਤੇ ਜਨਤਾ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ, ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਐਸ.ਪੀ. (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਨੇ ਕਿਹਾ ਕਿ ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ. ਫਰੀਦਕੋਟ ਵਜੋਂ ਆਪਣੇ ਕਾਰਜਕਾਲ ਦੌਰਾਨ ਪੇਸ਼ੇਵਰਾਨਾ ਨੇਤ੍ਰਿਤਵ, ਅਨੁਸ਼ਾਸਨ ਅਤੇ ਲੋਕ-ਪੱਖੀ ਪੁਲਿਸਿੰਗ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਕਈ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਅਤੇ ਟੀਮ ਵਰਕ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ। ਉਨ੍ਹਾਂ ਕਿਹਾ ਕਿ ਡਾ. ਪ੍ਰਗਿਆ ਜੈਨ ਵੱਲੋਂ ਦਿੱਤੀ ਗਈ ਮਾਰਗਦਰਸ਼ਨ ਅਤੇ ਪ੍ਰੇਰਣਾ ਨੂੰ ਫਰੀਦਕੋਟ ਪੁਲਿਸ ਹਮੇਸ਼ਾ ਯਾਦ ਰੱਖੇਗੀ। ਉਹਨਾ ਸਨਮਾਨਿਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਦੀ ਸਫਲਤਾ ਟੀਮ ਵਰਕ, ਇਮਾਨਦਾਰੀ ਅਤੇ ਲੋਕ ਸੇਵਾ ਪ੍ਰਤੀ ਸਮਰਪਿਤ ਭਾਵਨਾ ਨਾਲ ਹੀ ਸੰਭਵ ਹੈ। ਸਮਾਗਮ ਦੇ ਅੰਤ ਵਿੱਚ ਫਰੀਦਕੋਟ ਪੁਲਿਸ ਪਰਿਵਾਰ ਵੱਲੋਂ ਡਾ. ਪ੍ਰਗਿਆ ਜੈਨ ਨੂੰ ਫੁੱਲਾਂ ਦੀ ਵਰਖਾ, ਯਾਦਗਾਰੀ ਚਿੰਨ੍ਹ ਅਤੇ ਸ਼ੁਭਕਾਮਨਾਵਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਹ ਵਿਦਾਇਗੀ ਸਮਾਰੋਹ ਭਾਵਨਾਤਮਕ ਪਲਾਂ ਨਾਲ ਭਰਪੂਰ ਰਿਹਾ, ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ, ਅਵਤਾਰ ਸਿੰਘ ਡੀ.ਐਸ.ਪੀ (ਇਨਵੈਸਟੀਗੇਸ਼ਨ) ਫਰੀਦਕੋਟ, ਇਕਬਾਲ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਜੈਤੋ, ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ, ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ, ਨਵੀਨ ਕੁਮਾਰ ਡੀ.ਐਸ.ਪੀ (ਸਥਾਨਿਕ) ਫਰੀਦਕੋਟ, ਜਗਤਾਰ ਸਿੰਘ ਡੀ.ਐਸ.ਪੀ. (ਸੀ.ਐਡ. ਡਬਲਿਊ) ਸਮੇਤ ਸਮੂਹ ਮੁੱਖ ਅਫਸਰ ਥਾਣਾ, ਸੀ.ਆਈ.ਏ. ਇੰਚਾਰਜ ਫਰੀਦਕੋਟ ਅਤੇ ਜੈਤੋ, ਚੌਕੀ ਇੰਚਾਰਜ, ਯੂਨਿਟ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜਮ ਮੌਜੂਦ ਰਹੇ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ