Thursday, November 19, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ
•
ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
•
ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ
•
ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼
•
ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ
•
ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ
•
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ
•
ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ
•
ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ
•
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Malwa
ਸਾਦਿਕ ਖੇਤਰ ਵਿੱਚ ਗਊਸ਼ਾਲਾ ਲਈ ਜ਼ਮੀਨ ਅਲਾਟ ਕਰਨ ਦੀ ਮੰਗ ’ਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ
June 03, 2026 07:09 PM
Rozana Sehaj times
ਕੋਟਕਪੂਰਾ :
ਸਾਦਿਕ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੇਸਹਾਰਾ ਗਊਵੰਸ਼ ਦੀ ਸੰਭਾਲ ਲਈ ਗਊਸ਼ਾਲਾ ਵਾਸਤੇ ਪੰਚਾਇਤੀ/ਸਰਕਾਰੀ ਜ਼ਮੀਨ ਅਲਾਟ ਕਰਨ ਸਬੰਧੀ ਭੇਜੀ ਗਈ ਜਨਹਿਤ ਅਰਜ਼ੀ ’ਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਫ਼ਤਰ ਵੱਲੋਂ ਤੁਰਤ ਕਾਰਵਾਈ ਕਰਦੇ ਹੋਏ ਮਾਮਲਾ ਸਬੰਧਤ ਵਿਭਾਗ ਨੂੰ ਭੇਜਿਆ ਗਿਆ ਹੈ। ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਦਿਕ ਖੇਤਰ ਅਤੇ ਨੇੜਲੇ ਕਈ ਪਿੰਡਾਂ ਵਿੱਚ ਬੇਸਹਾਰਾ ਅਤੇ ਛੱਡੇ ਹੋਏ ਗਊਵੰਸ਼ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਕਿਸਾਨਾਂ, ਰਾਹਗੀਰਾਂ ਅਤੇ ਆਮ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇੱਕ ਸੁਚੱਜੀ ਅਤੇ ਵੱਡੀ ਗਊਸ਼ਾਲਾ ਦੀ ਸਥਾਪਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਜਨਹਿਤ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਅਤੇ ਉਨ੍ਹਾਂ ਦੇ ਹੱਲ ਲਈ ਤੁਰਤ ਕਾਰਵਾਈ ਕਰਨਾ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਨੂੰ ਦਰਸਾਉਂਦਾ ਹੈ। ਇਹ ਕਦਮ ਨਾ ਸਿਰਫ਼ ਗਊ ਸੇਵਾ ਨੂੰ ਮਜ਼ਬੂਤ ਕਰੇਗਾ, ਸਗੋਂ ਸੜਕ ਸੁਰੱਖਿਆ, ਕਿਸਾਨਾਂ ਦੀਆਂ ਫ਼ਸਲਾਂ ਦੀ ਰੱਖਿਆ ਅਤੇ ਸਮਾਜਿਕ ਭਲਾਈ ਲਈ ਵੀ ਮਹੱਤਵਪੂਰਨ ਸਾਬਤ ਹੋਵੇਗਾ। ਅਰਸ਼ ਸੱਚਰ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ, ਮੁੱਖ ਮੰਤਰੀ ਦਫ਼ਤਰ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਜਲਦ ਸਕਾਰਾਤਮਕ ਫੈਸਲਾ ਲਿਆ ਜਾਵੇਗਾ ਤਾਂ ਜੋ ਸਾਦਿਕ ਖੇਤਰ ਵਿੱਚ ਇੱਕ ਮਾਡਲ ਗਊਸ਼ਾਲਾ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਸਕੇ। ਉਨ੍ਹਾਂ ਕਿਹਾ ਕਿ ਜਨਹਿਤ ਨਾਲ ਜੁੜੇ ਮੁੱਦਿਆਂ ਨੂੰ ਉਠਾਉਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ ਅਤੇ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ।
#
KotakpuraNews
#
CMOffice
#
Allotement
#
Cowshed
Have something to say? Post your comment
More in Malwa
ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ
ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ
ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ
ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ
ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ
ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ