Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਖਨੌਰੀ ਤਹਿਸੀਲ ਅਤੇ ਬਿਜਲੀ ਬੋਰਡ ਦੇ ਐਸ.ਡੀ.ਓ. ਦਫ਼ਤਰ ਅੱਗੇ ਧਰਨੇ ਦੇਵੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ

June 03, 2026 07:16 PM
Rozana Sehaj times
ਖਨੌਰੀ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਖਨੌਰੀ ਦੀ ਇੱਕ ਅਹਿਮ ਮੀਟਿੰਗ ਇਕਾਈ ਪ੍ਰਧਾਨ ਜਗਪਾਲ ਸਿੰਘ ਕਾਲਾ ਖਨੌਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬਲਾਕ ਅਤੇ ਪਿੰਡ ਪੱਧਰ ਦੇ ਆਗੂਆਂ ਨੇ ਸ਼ਿਰਕਤ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇਕਾਈ ਪ੍ਰਧਾਨ ਜਗਪਾਲ ਸਿੰਘ ਕਾਲਾ ਨੇ ਦੋਸ਼ ਲਗਾਇਆ ਕਿ ਖਨੌਰੀ ਤਹਿਸੀਲ ਵਿੱਚ ਆਮ ਲੋਕਾਂ ਅਤੇ ਕਿਸਾਨਾਂ ਦੇ ਕੰਮਾਂ ਵਿੱਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਐਸ. ਡੀ. ਓ. ਦਫ਼ਤਰ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਨਹੀਂ ਕੀਤਾ ਜਾ ਰਿਹਾ ਅਤੇ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਵੱਲੋਂ ਜਲਦ ਹੀ ਖਨੌਰੀ ਤਹਿਸੀਲ ਅਤੇ ਬਿਜਲੀ ਬੋਰਡ ਦੇ ਐਸ.ਡੀ.ਓ. ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪਿੰਡ ਮੈਂਬਰ ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਦੇਵ ਸਿੰਘ ਅਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ, ਬੰਟੀ ਢੀਂਡਸਾ, ਬਲਵਿੰਦਰ ਸਿੰਘ ਮਨਿਆਣਾ ਅਤੇ ਕੁਲਦੀਪ ਸਿੰਘ ਗੁਲਾੜੀ ਸਮੇਤ ਹੋਰ ਆਗੂ ਹਾਜ਼ਰ ਸਨ। ਉਨ੍ਹਾਂ ਨੇ ਇਕਜੁੱਟ ਹੋ ਕੇ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ