Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

June 03, 2026 08:10 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।” ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ ਗਿਆ। ਆਮ ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਿਨਿਸਟਰੀਅਲ ਸਟਾਫ਼ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਲ ਸਨ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ