Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

June 03, 2026 08:12 PM
Rozana Sehaj times

ਚੰਡੀਗੜ੍ਹ/ਮੋਹਾਲੀ : ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ। ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ। ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ