Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ

June 03, 2026 08:18 PM
Rozana Sehaj times
ਚੰਡੀਗੜ੍ਹ : ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ। ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ, ਸਾਨੂੰ ਟੀਚਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸੇ ਵੀ ਸ਼ਹਿਰ ਅਤੇ ਕਸਬੇ ਵਿੱਚ ਕਿਤੇ ਵੀ ਸੀਵਰੇਜ ਓਵਰਫਲੋਅ ਨਹੀਂ ਹੋਣਾ ਚਾਹੀਦਾ।” ਸ਼ਹਿਰ ਪੱਧਰ ਦੇ ਵੇਰਵੇ ਸਾਂਝੇ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜਲੰਧਰ ਵਿੱਚ 108 ਕਿਲੋਮੀਟਰ ਸੀਵਰ ਲਾਈਨਾਂ ਅਤੇ 47 ਹੌਟਸਪੌਟਾਂ ਨੂੰ ਕਵਰ ਕੀਤਾ ਜਾਵੇਗਾ ਜਦਕਿ ਪਟਿਆਲਾ ਵਿੱਚ 93 ਕਿਲੋਮੀਟਰ ਸੀਵਰ ਲਾਈਨਾਂ, ਲੁਧਿਆਣਾ ਵਿੱਚ 40 ਕਿਲੋਮੀਟਰ ਸੀਵਰ ਲਾਈਨਾਂ ਅਤੇ 42 ਹੌਟਸਪੌਟ, ਬਠਿੰਡਾ ਵਿੱਚ 55 ਕਿਲੋਮੀਟਰ ਸੀਵਰ ਲਾਈਨਾਂ ਅਤੇ 39 ਹੌਟਸਪੌਟ, ਮੋਹਾਲੀ ਵਿੱਚ 36 ਕਿਲੋਮੀਟਰ ਸੀਵਰ ਲਾਈਨਾਂ, ਜ਼ੀਰਕਪੁਰ ਵਿੱਚ 14 ਕਿਲੋਮੀਟਰ ਸੀਵਰ ਲਾਈਨਾਂ ਅਤੇ 15 ਹੌਟਸਪੌਟ, ਖਰੜ ਵਿੱਚ 11 ਕਿਲੋਮੀਟਰ ਸੀਵਰ ਲਾਈਨਾਂ ਅਤੇ 11 ਹੌਟਸਪੌਟ, ਧੂਰੀ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਅਤੇ 3 ਹੌਟਸਪੌਟ, ਕੋਟਕਪੂਰਾ ਵਿੱਚ 21 ਕਿਲੋਮੀਟਰ ਸੀਵਰ ਲਾਈਨਾਂ ਅਤੇ ਨੰਗਲ ਵਿੱਚ 7 ਕਿਲੋਮੀਟਰ ਸੀਵਰ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਪਹਿਲੀ ਵਾਰ ਸਫ਼ਾਈ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਜੇ.ਈਜ਼. ਤੇ ਹੋਰ ਸਟਾਫ ਨੂੰ ਇਸ ਮੁਹਿੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ, "ਅਸੀਂ ਸੁਪਰ-ਸਕਸ਼ਨ ਮਸ਼ੀਨਾਂ ਅਤੇ ਉੱਚ-ਸਮਰੱਥਾ ਵਾਲੇ ਜੈਟਿੰਗ ਉਪਕਰਣ ਲਗਾਏ ਹਨ। ਅਸਲ-ਸਮੇਂ ਦੀ ਜਾਣਕਾਰੀ ਲਈ ਵੱਖਰੇ ਕੰਟਰੋਲ ਰੂਮ ਅਤੇ ਡਿਜੀਟਲ ਡੈਸ਼ਬੋਰਡ ਸਥਾਪਤ ਕੀਤੇ ਜਾ ਰਹੇ ਹਨ।" ਉਨ੍ਹਾਂ ਅੱਗੇ ਦੱਸਿਆ ਕਿ ਡੈਸ਼ਬੋਰਡ ਰਾਹੀਂ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਸ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਲਈ ਜੇ.ਈ. ਤੋਂ  ਐਸ.ਈ. ਪੱਧਰ ਤੱਕ ਜਵਾਬਦੇਹੀ ਤੈਅ ਕੀਤੀ ਗਈ ਹੈ। ਇਹ ਮੁਹਿੰਮ ਮਿਸ਼ਨ ਮੋਡ ਵਿੱਚ ਪੂਰੀ ਕੀਤੀ ਜਾਵੇਗੀ। ਇੱਕ ਹੈਰਾਨੀਜਨਕ ਉਦਾਹਰਣ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ, ‘‘ ਸਾਡੀ ਟੀਮ ਨੇ ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਸੀਵਰੇਜ ਦੀ ਸਫਾਈ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦੇ ਨਜ਼ਦੀਕ ਬਣੇ ਇੱਕ ਮਕਾਨ ਦੀ ਉਸਾਰੀ ਸਮੇਂ ਸੀਵਰ ਲਾਈਨ ਕੰਕਰੀਟ ਨਾਲ ਭਰ ਦਿੱਤੀ ਗਈ ਸੀ। ਇਹ ਲਾਈਨ ਛੇ ਸਾਲਾਂ ਤੋਂ ਬੰਦ ਪਈ ਸੀ, ਜਿਸ ਕਾਰਨ ਪੂਰੇ ਇਲਾਕੇ ਲਈ ਮੁਸੀਬਤ ਬਣੀ ਹੋਈ ਸੀ। ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’ ਸਥਾਨਕ ਸਰਕਾਰਾਂ ਮੰਤਰੀ ਸ. ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਫੀਲਡ ਵਿੱਚ ਰਹਿਣਗੇ ਅਤੇ ਸਾਰੇ ਅਧਿਕਾਰੀਆਂ ਨੂੰ ਵੀ ਫੀਲਡ ਵਿੱਚ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ,‘‘ਅਸੀਂ ਆਪਣੇ ਸਾਰੇ ਵਿਧਾਇਕਾਂ ਅਤੇ ਮਿਉਂਸੀਪਲ ਕੌਂਸਲਰਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਰਹੇ ਹਾਂ। ਸਾਡਾ ਉਦੇਸ਼ ਹੈ ਕਿ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪਾਣੀ ਭਰਨ, ਸੀਵਰੇਜ ਉਛਲਣ ਅਤੇ ਪਾਣੀ ਖੜ੍ਹਨ ਕਾਰਨ ਡੇਂਗੂ ਦਾ ਫੈਲਾਅ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ।’’
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ