Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ

June 03, 2026 09:03 PM
Rozana Sehaj times
ਚੰਡੀਗੜ੍ਹ : ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। "ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ। ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। ਇਸ ਡਿਜ਼ਾਇਨ ਦਾ ਸੰਕਲਪ 'ਪੰਜ-ਆਬ' ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ 'ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ