Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

June 03, 2026 09:09 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣਾ ਦਾ ਨਹੀਂ ਸਗੋਂ ਚੰਦਨ ਨਗਰ ਲੁਧਿਆਣਾ ਦਾ ਸੀ। ਕੁਲਵੰਤ ਸਿੰਘ ਦੀ ਭਾਲ ਕਰਨ ਤੋਂ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਨੇ ਸਾਈਕਲ ਮਾਰਕੀਟ ਵਿੱਚ ਕੋਈ ਦੁਕਾਨ ਗੁਰਜੀਤ ਸਿੰਘ ਉਰਫ਼ ਰਿੰਪੀ ਨੂੰ ਨਹੀਂ ਵੇਚੀ ਹੈ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਸਦਾ ਇੱਕ ਜਾਣਕਾਰ ਵਿਅਕਤੀ ਹੈ ਜਿਸਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਹੈ ਜੋ ਰਾਏਕੋਟ ਤਹਿਸੀਲ ਦਫਤਰ ਵਿੱਚ ਦਰਜਾ-4 ਕਰਮਚਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਉਕਤ ਜ਼ਮੀਨ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ। ਜਿਸਦੀ ਕੀਮਤ 3,50,000 ਰੁਪਏ ਹੋਵੇਗੀ ਅਤੇ ਉਹ 25,000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ