Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਵਿਜੀਲੈਂਸ ਵੱਲੋਂ ਸਹਾਇਕ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

June 03, 2026 09:32 PM
Rozana Sehaj times
ਪਾਤੜਾਂ :  ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਰਿਸ਼ਟਾਚਾਰ ਵਿਰੋਧੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸਬ ਡਿਵੀਜ਼ਨ  ਪਾਤੜਾਂ  ਅਧੀਨ ਆਉਂਦੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੀ ਕਾਬੂ ਕੀਤਾ ਹੈ। ਪਿੰਡ ਬਕਰਾਹਾ ਵਾਸੀ ਗੁਰਬਾਜ ਸਿੰਘ ਵੱਲੋਂ ਵਿਜੀਲੈਂਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਉਸਦੀ ਭੂਆ ਸ੍ਰੀਮਤੀ ਕੁਲਦੀਪ ਕੌਰ ਪਤਨੀ ਸਵਰਗੀ ਜਗਮੇਲ ਸਿੰਘ ਵਾਸੀ ਪਿੰਡ ਨਾਈਵਾਲਾ ਦਾ ਬੀਤੀ ਪਹਿਲੀ ਮਈ ਨੂੰ  ਗੁਆਂਢੀਆ ਨਾਲ ਲੜਾਈ ਝਗੜਾ ਹੋ ਗਿਆ ਸੀ। ਇਸ ਦੋਰਾਨ  ਕੁਲਦੀਪ ਕੌਰ ਅਤੇ ਇਸਦੀ ਲੜਕੀ ਨੂੰ ਜਿਆਦਾ ਸੱਟਾਂ ਵੱਜਣ ਕਰਕੇ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਇਲਾਜ ਲਈ ਲੈ ਗਏ, ਜਿੱਥੇ ਡਾਕਟਰ ਸਾਹਿਬਾਨ ਨੇ ਉਹਨਾਂ ਦੇ ਹਾਲਾਤਾ ਨੂੰ ਦੇਖਦੇ ਹੋਏ ਉਹਨਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿੱਤਾ ਸੀ। ਡਾਕਟਰਾਂ ਵੱਲੋਂ ਇਲਾਜ ਕਰਦੇ ਹੋਏ ਲੜਾਈ ਝਗੜੇ ਦਾ ਕੇਸ ਹੋਣ ਕਾਰਨ ਇਸ ਦੀ ਸੂਚਨਾ ਸਬੰਧਤ ਪੁਲਿਸ ਥਾਣਾ ਸੁਤਰਾਣਾ ਵਿਖੇ ਦਿੱਤੀ ਗਈ ਅਤੇ ਲੱਗੀਆਂ ਸੱਟਾ ਦੀ ਐਮਐਲਆਰ ਕੱਟੀ ਗਈ ਸੀ। ਥਾਣਾ ਸੁਤਰਾਣਾ ਤੋਂ ਏਐਸਆਈ ਜਸਵਿੰਦਰ ਸਿੰਘ ਉਹਨਾਂ ਦੇ ਬਿਆਨ ਲੈਣ ਲਈ ਆਇਆ ਸੀ। ਸ਼ਿਕਾਇਤ ਕਰਤਾ ਅਨੁਸਾਰ ਉਹ  ਏਐਸਆਈ ਜਸਵਿੰਦਰ ਸਿੰਘ ਨੂੰ ਵਾਰ-ਵਾਰ ਮਿਲਿਆ ਜੋ ਉਸ ਨੂੰ ਧਮਕਾਉਂਦਾ ਰਿਹਾ ਅਤੇ ਕਹਿੰਦਾ ਰਿਹਾ ਕਿ ਜੇ ਤੂੰ ਅਤੇ ਤੇਰੀ ਭੂਆ ਮੇਰੇ ਕਹਿਣ ਮੁਤਾਬਿਕ ਚੱਲੋਗੇਂ ਤਾਂ ਮੈ ਤੁਹਾਡਾ ਕੇਸ ਕਮਜੋਰ ਕਰ ਦੇਵਾਂਗਾ ਅਤੇ ਦੂਜੀ ਧਿਰ ਖਿਲਾਫ ਕਾਨੂੰਨੀ ਕਾਰਵਾਈ ਕਰ ਦੇਵਾਂਗਾਂ। ਜੇਕਰ ਤੁਸੀਂ ਕਹੇ ਅਨੁਸਾਰ ਨਹੀਂ ਚਲੋਂਗੇ ਤਾਂ ਤੁਹਾਡੇ ਵਿਰੁੱਧ ਕਾਰਵਾਈ ਕਰ ਦੇਵਾਂਗਾ। ਅਗਰ ਤੁਸੀਂ ਵਿਰੋਧੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣਾ ਚਾਹੁੰਦੇ ਹੋ ਤਾਂ ਇਸ ਦੇ ਬਦਲੇ ਮੈਨੂੰ 20,000/- ਰੁਪਏ ਦੇਣੇ ਪੈਣਗੇ ਤਾਂ ਮੁੱਦਈ ਉਕਤ ਨੇ ਕਿਹਾ ਕਿ ਉਸਦੀ ਵੀ ਭੂਆ ਦੇ ਪਹਿਲਾ ਹੀ ਸੱਟਾਂ ਬਹੁਤ ਲੱਗੀਆ ਹਨ ਅਤੇ ਅਸੀ ਗਰੀਬ ਵਿਅਕਤੀ ਹਾਂ ਏਨੀ ਰਕਮ ਨਹੀ ਦੇ ਸਕਦੇ। ਇਸ ਦੌਰਾਨ 18000 ਵਿੱਚ ਸੌਦਾ ਤੈਅ ਹੋ ਗਿਆ ਤੇ ਮੁਦਈ ਨੇ ਇਸਦੀ ਸ਼ਿਕਾਇਤ ਵਿਜੀਲੈਂਸ ਕੋਲ ਕੀਤੀ ਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐਸਆਈ ਜਸਵਿੰਦਰ ਸਿੰਘ ਰੰਗੇ ਹੱਥੀ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। 

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ