Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰਚੰਦ ਸਿੰਘ ਬਰਸਟ ਨੇ ਮੇਰੀ ਰਸੋਈ ਸਕੀਮ ਤਹਿਤ ਪਿੰਡ ਦਦਹੇੜਾ ਵਿਖੇ ਰਾਸ਼ਨ ਕਿੱਟਾਂ ਵੰਡੀਆਂ

June 03, 2026 09:35 PM
Rozana Sehaj times
ਸਮਾਣਾ :  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਦਦਹੇੜਾ ਵਿਖੇ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਰੋਜਾਨਾ ਦੀ ਵਰਤੋਂ ਵਾਲੀ ਰਾਸ਼ੀ ਸਮੱਗਰੀ ਨਾਲ ਭਰੀਆਂ ਕਿੱਟਾ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮੁੱਖ ਮਕਸਦ ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ, ਤਾਂ ਜੋ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਦਾ ਮੁੱਖ ਉਦੇਸ਼ ਸਾਰਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੀ ਰਾਹ ਤੇ ਅੱਗੇ ਵੱਧਣਾ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਜੀਤ ਸਿੰਘ ਸਰਪੰਚ ਦਦਹੇੜਾਂ,  ਤੋਤੀ ਜੀ, ਗੁਰਪ੍ਰੀਤ ਸਿੰਘ, ਗੋਬਿੰਦ ਸਿੰਘ, ਗਿਆਨ ਦਾਸ, ਗੁਰਬਖਸ ਸਿੰਘ, ਸੁਸੀਲਾਂ ਰਾਣੀ, ਸਾਮ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ