Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ ਦਾ ਮਾਮਲਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਐਨਡੀਪੀਸੀ ਐਕਟ ਤਹਿਤ ਕੇਸ ਦਰਜ

June 03, 2026 09:46 PM
Rozana Sehaj times
ਪਾਤੜਾਂ : ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਸੋਂਧੇਵਾਲ ਦੇ 24 ਸਾਲਾ ਨੌਜਵਾਨ ਲਖ ਨਿਰੰਜਨ ਉਰਫ ਹਨੀ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ ਦੇ 14 ਦਿਨਾਂ ਬਾਅਦ ਮਵੀ ਪੁਲਿਸ ਚੌਂਕੀ ਵਲੋਂ ਤਿੰਨ ਜਣਿਆਂ ਖਿਲਾਫ ਐਨਡੀਪੀਸੀ ਤਹਿਤ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜ੍ਹਤ ਪਰਿਵਾਰ ਨੇ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਦਿੱਤੇ ਜਾਣ ਦੀ ਗੱਲ ਪੁਲਿਸ ਪਾਸ ਰੱਖੀ ਸੀ ਕਿਉਂਕਿ ਲੜਕਾ ਪਰਿਵਾਰ ਨੂੰ ਕਈ ਦਿਨਾਂ ਤੋਂ ਕੁਝ ਨਸ਼ੇ ਨਾਲ ਜੁੜੇ ਨੌਜਵਾਨਾਂ ਵਲੋਂ ਤੰਗ ਪਰੇਸ਼ਾਨ ਕੀਤੇ ਜਾਣ ਦੀ ਗੱਲ ਆਖ ਰਿਹਾ ਸੀ। ਜਾਣਕਾਰੀ ਅਨੁਸਾਰ 28 ਮਈ ਨੂੰ ਲੱਖ ਨਿਰੰਜਨ ਦੀ ਮੌਤ ਦੇ 8 ਦਿਨ ਬੀਤ ਜਾਣ ਬਾਅਦ ਇਨਸਾਫ ਨਾ ਮਿਲਣ ਕਾਰਣ ਪਰਿਵਾਰ ਨੇ ਹਲਕਾ ਸ਼ੁਤਰਾਣਾ ਦੇ ਸਰਗਰਮ ਲੋਕ ਆਗੂ ਡਾ ਜਤਿੰਦਰ ਸਿੰਘ ਮੱਟੂ ਪਾਸ ਇਨਸਾਫ ਲਈ ਗੁਹਾਰ ਲਗਾਉਣ ਮਗਰੋਂ ਕਥਿਤ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਲਈ ਡਾ ਮੱਟੂ ਨੇ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪੁਲਿਸ ਨੂੰ ਕਾਰਵਾਈ ਲਈ ਦਿੱਤੇ ਅਲਟੀਮੇਟਮ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਨਸ਼ਿਆਂ ਦਾ ਕਰੋਬਾਰ ਕਰਨ ਵਾਲੇ 3 ਨੌਜਵਾਨਾਂ ਖਿਲਾਫ ਐਨਡੀਪੀਸੀ ਐਕਟ 1985 ਦੀ ਧਾਰਾ 21 ਤਹਿਤ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਡਾ ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਲੋਕਾਂ ਦੇ ਜਵਾਨ ਪੁੱਤਾਂ ਨੂੰ ਖਾ ਰਿਹਾ ਹੈ। ਅਜਿਹੇ ਵਿਅਕਤੀਆਂ ਖਿਲਾਫ ਪੁਲਿਸ ਪ੍ਰਸ਼ਾਸ਼ਨ ਨੂੰ ਸਖਤੀ ਨਾਲ ਨਜਿੱਠਣਾ ਚਾਹੀਦਾ ਹੈ ਤਾਂ ਜੋ ਇਸ ਜ਼ਹਿਰ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ