Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਖਾਲਸਾ ਕਾਲਜ ਵਿਖੇ ਕਰਵਾਈ ਗਈ ਵਰਕਸ਼ਾਪ

June 03, 2026 09:53 PM
Rozana Sehaj times
ਅੰਮ੍ਰਿਤਸਰ : ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਇਨਕਮ ਟੈਕਸ ਅਤੇ ਜੀ. ਐੱਸ. ਟੀ. ਰਿਟਰਨ ਦੀ ਈ-ਫਾਈਲਿੰਗ’ ਵਿਸ਼ੇ ’ਤੇ 7 ਰੋਜ਼ਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਉਕਤ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ਸਬੰਧੀ ਵਿਹਾਰਕ ਸਿਖਲਾਈ ਪ੍ਰਦਾਨ ਕਰਨਾ ਸੀ। ਜਿਸ ’ਚ ਮਾਹਿਰ ਵਜੋਂ ਸੀ. ਏ. ਸ੍ਰੀ ਵਿਭੋਰ ਗੁਪਤਾ ਅਤੇ ਸੀ. ਏ. ਸ੍ਰੀਮਤੀ ਸ਼ਿਲਪਾ ਗੁਪਤਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਡਾ. ਰੰਧਾਵਾ ਨੇ ਕਿਹਾ ਕਿ ਟੈਕਸ ਪ੍ਰਣਾਲੀ ਦੀ ਸਮਝ ਹਰੇਕ ਵਿਅਕਤੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਜ਼ਿੰਮੇਵਾਰ ਵਿੱਤੀ ਪ੍ਰਬੰਧਨ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਉਕਤ ਵਰਕਸ਼ਾਪ ’ਚ ਸ੍ਰੀ ਵਿਭੋਰ ਗੁਪਤਾ ਸਾਲ 1969 ’ਚ ਸਥਾਪਿਤ ਹੋਈ ਜ਼ਿਲ੍ਹੇ ਦੀ ਪ੍ਰਸਿੱਧ ਚਾਰਟਰਡ ਅਕਾਊਂਟੈਂਟ ਫ਼ਰਮ ਐੱਮ/ਐੱਸ ਐੱਸ. ਕੁਮਾਰ ਗੁਪਤਾ ਐਂਡ ਕੰਪਨੀ ਦੇ ਸੀਨੀਅਰ ਭਾਈਵਾਲ ਹਨ। ਉਨ੍ਹਾਂ ਕੋਲ ਡਾਇਰੈਕਟ ਅਤੇ ਇਨਡਾਇਰੈਕਟ ਟੈਕਸੇਸ਼ਨ, ਆਡਿਟ ਅਤੇ ਬੈਂਕਿੰਗ ਦੇ ਖੇਤਰ ’ਚ ਲਗਭਗ 20 ਸਾਲਾਂ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ’ਚ ਪ੍ਰੋ. ਰੀਮਾ ਸਚਦੇਵਾ, ਡਾ. ਨਵਪ੍ਰੀਤ ਕੌਰ ਅਤੇ ਪ੍ਰੋ. ਮਹਿਕਦੀਪ ਕੌਰ ਨੇ ਸਹਿ-ਕੋਆਰਡੀਨੇਟਰਾਂ ਵਜੋਂ ਸਹਿਯੋਗ ਦਿੱਤਾ। ਇਸ ਮੌਕੇ ਡਾ. ਸਵਰਾਜ ਕੌਰ ਨੇ ਕਿਹਾ ਕਿ ਅਜਿਹੇ ਵਿਹਾਰਕ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੇ ਸਿਧਾਂਤਕ ਗਿਆਨ ਅਤੇ ਪੇਸ਼ੇਵਰ ਲੋੜਾਂ ਵਿਚਕਾਰ ਪਾੜੇ ਨੂੰ ਪੂਰਾ ਕਰਨ ’ਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਵਿਭੋਰ ਗੁਪਤਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਹਮੇਸ਼ਾਂ ਸਿੱਖਣ ਦੀ ਲਗਨ ਬਣਾਈ ਰੱਖਣ ਅਤੇ ਪੇਸ਼ੇਵਰ ਦੁਨੀਆ ਦੀਆਂ ਲੋੜਾਂ ਅਨੁਸਾਰ ਆਪਣੇ ਹੁਨਰਾਂ ਨੂੰ ਨਿਰੰਤਰ ਨਿਖਾਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਜਦਕਿ ਪ੍ਰੋ. ਮਹਿਕਦੀਪ ਕੌਰ ਨੇ ਧੰਨਵਾਦ ਕੀਤਾ। ਇਸ ਵਰਕਸ਼ਾਪ ’ਚ ਵਿਭਾਗ ਦੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਪੂਨਮ ਸ਼ਰਮਾ ਵੀ ਹਾਜ਼ਰ ਸਨ।

Have something to say? Post your comment

More in Majha

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ