Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ

June 03, 2026 10:03 PM
Rozana Sehaj times

ਪਟਿਆਲਾ  : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੇ ਰਿਵਾਈਸਡ ਸ਼ੈਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਸਮੇਂ ਸਿਰ ਉਪਲਬਧ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੈਂਡਿੰਗ ਵੋਟਰ ਮੈਪਿੰਗ ਦੇ ਅਧੂਰੇ ਕੰਮ ਨੂੰ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨਗੇ। ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਆਉਣ ਵਾਲੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕਾਰਜ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਣਾ ਹੈ, ਜਿਸ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ। ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ