Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਧਾਇਕ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ ਬਣੀ ਸੜਕ ਲੋਕਾਂ ਨੂੰ ਸਮਰਪਿਤ

June 03, 2026 10:05 PM
Rozana Sehaj times
ਪਟਿਆਲਾ : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ ਦਾ ਇਹ ਰਸਤਾ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਮਾਰਗਾਂ ਵਿੱਚੋਂ ਇੱਕ ਹੈ, ਜਿੱਥੋਂ ਹਰ ਰੋਜ਼ ਹਜ਼ਾਰਾਂ ਲੋਕ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਟਰੈਫਿਕ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਆਮ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਵੀ ਮਿਲੇਗੀ। ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 56 ਦੇ ਕੌਂਸਲਰ ਇਤਵਿੰਦਰ ਸਿੰਘ ਲੂਥਰਾ, ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਅਤੇ ਵਾਰਡ ਨੰਬਰ 55 ਦੀ ਕੌਂਸਲਰ ਕਵਲਜੀਤ ਕੌਰ ਜੱਗੀ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਪਟਿਆਲਾ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਪਟਿਆਲਾ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਇਲਾਕਾ ਨਿਵਾਸੀ, ਵਪਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
 
 
 
 
 
One attachment  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ