Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ

June 03, 2026 10:10 PM
Rozana Sehaj times
ਨਵਾਂਸ਼ਹਿਰ : ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ। ਇਸ ਸੰਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਔਲਖ (ਆਈ.ਏ.ਐਸ.) ਜੀ ਵਲੋ ਦਸਿਆ ਗਿਆ ਕਿ ਇਸ ਹੀ ਤਰ੍ਹਾ ਦੇ ਇਕ ਗੁੰਮਸ਼ੁਦਾ ਬੱਚੇ ਜਿਸਦੀ ਅਜ ਉਮਰ 19 ਸਾਲ ਹੈ ਇਸਦੇ ਨਾਲ ਹੀ ਇਹ ਬੱਚਾ ਸੁਣ ਅਤੇ ਬੋਲ ਨ੍ਹੀ ਸਕਦਾ ਹੈ ਇਹ ਬੱਚਾ ਲਗਭਗ 15 ਸਾਲ ਦੀ ਉਮਰ ਵਿੱਚ ਨਵਾਸ਼ਹਿਰ ਜ਼ਿਲ੍ਹੇ ਵਿੱਚ ਗੁੰਮਸ਼ੁਦਾ ਹਾਲਤ ਵਿੱਚ ਮਿਲਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਵਲੋਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਚਿਲਡਰਨ ਹੋਮ ਫੋਰ ਬੁਆਇਜ਼ ਹੁਸ਼ਿਆਰਪੁਰ ਵਿਖੇ ਰੱਖਿਆ ਗਿਆ ਅਤੇ ਬਾਅਦ ਵਿੱਚ ਇਸਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹੈਵਨਲੀ ਏਨਜਲ ਹੋਮ ਦੋਰਾਹਾ ਵਿਖੇ ਸ਼ਿਫਟ ਕੀਤਾ ਗਿਆ ਜਿੱਥੇ ਬੱਚੇ ਦੇ ਫਿੰਗਰ ਪ੍ਰਿੰਟ ਲੈ ਕੇ ਉਸਦੇ ਆਧਾਰ ਕਾਰਡ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ ਪਤਾ ਲੱਗਿਆ ਕਿ ਬੱਚਾ ਬਿਹਾਰ ਰਾਜ ਦੇ ਪੂਰਨੀਆ ਜ਼ਿਲ੍ਹੇ ਨਾਲ ਸੰਬੰਧ ਰੱਖਦਾ ਹੈ। ਉਨ੍ਹਾਂ ਵੱਲੋ ਇਹ ਵੀ ਦਸਿਆ ਗਿਆ ਕਿ ਜਿਸ ਚਿਲਡਰਨ ਹੋਮ ਵਿੱਚ ਇਹ ਬੱਚਾ ਰਹਿ ਰਿਆ ਸੀ ਉਨ੍ਹਾਂ ਦੇ ਵਲੋਂ ਚਿਲਡਰਨ ਹੋਮ ਵਿੱਚ ਦਾਖਲ ਹੋਣ ਵਾਲੇ ਬੱਚੇ ਜੋਕਿ 18 ਸਾਲ ਦੀ ਉਮਰ ਪੂਰੀ ਕਰਕੇ ਜਾਂਦੇ ਹਨ ਉਨ੍ਹਾਂ ਨੂੰ ਹੋਮ ਦੀ ਮੈਨੇਜਮੈਂਟ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਬੱਚਾ ਆਪਣੀ ਅਗਲੇਰੀ ਜ਼ਿੰਦਗੀ ਵਿਚ ਕੋਈ ਕੰਮ ਜਾ ਆਮਦਨ ਦਾ ਸਾਧਨ ਬਣਾ ਸਕੇ ਅਤੇ ਸਮਾਜ ਵਿਚ ਇੱਕ ਅੱਛੀ ਜ਼ਿੰਦਗੀ ਜਿਊਣ ਵਿਚ ਉਸਦੀ ਮੱਦਦ ਹੋ ਸਕੇ। ਡਿਪਟੀ ਕਮਿਸ਼ਨਰ ਜੀ ਨੇ ਹੈਵਨਲੀ ਚਿਲਡਰਨ ਹੋਮ ਦੋਰਾਹਾ ਲੁਧਿਆਣਾ ਦੀ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸ਼ਲਾਂਗਾ ਵੀ ਕੀਤੀ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਂਸ਼ਹਿਰ ਤੋਂ ਮੈਡਮ ਕੰਚਨ ਅਰੋੜਾ ਦੇ ਨਾਲ ਨਾਲ ਗੌਰਵ ਸ਼ਰਮਾ ਸੀ ਪੀ ਓ ਆਈ ਸੀ ਵੀ ਮੌਜੂਦ ਸਨ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ