Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੀ ਵੱਡੀ ਸਫਲਤਾ 120 ਗ੍ਰਾਮ ਹੈਰੋਇਨ ਅਤੇ 2 ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂ

June 03, 2026 10:19 PM
Rozana Sehaj times
ਮੋਗਾ : ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 120 ਗ੍ਰਾਮ ਹੈਰੋਇਨ ਅਤੇ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿਲ੍ਹਾ ਪੁਲਿਸ ਮੁਖੀ ਜਨਾਬ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਪਹਿਲੀ ਕਾਰਵਾਈ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਰਗਟ ਸਿੰਘ ਉਰਫ਼ ਦੀਪੀ ਵਾਸੀ ਬੋਡੇ ਅਤੇ ਸੁਖਪ੍ਰੀਤ ਸਿੰਘ ਵਾਸੀ ਬਾਘਾਪੁਰਾਣਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਹੀਰੋ ਡੀਲਕਸ ਅਤੇ ਇੱਕ ਬਜਾਜ ਸੀਟੀ-100 ਮੋਟਰਸਾਈਕਲ ਬਰਾਮਦ ਕੀਤਾ, ਜੋ ਚੋਰੀ ਦੇ ਨਿਕਲੇ। ਇਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੂਜੀ ਕਾਰਵਾਈ ਵਿੱਚ ਜਸਨਦੀਪ ਸਿੰਘ ਵਾਸੀ ਧਮਾ ਬਸਤੀ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਬਾਘਾਪੁਰਾਣਾ ਰੋਡ ਨਿਹਾਲ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਚਾਰੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁੱਢਲੀ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ