Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਈ.ਜੀ.ਪੀ. ਫਰੀਦਕੋਟ ਰੇਂਜ ਅਤੇ ਐੱਸ.ਐੱਸ.ਪੀ. ਮੋਗਾ ਵੱਲੋਂ ਥਾਣਾ ਕੋਟ ਈਸੇ ਖਾਂ ਅਤੇ ਨਾਕਾ ਪੁਆਇੰਟ ਕਮਾਲ ਕੇ ਦੀ ਅਚਨਚੇਤ ਚੈਕਿੰਗ

June 03, 2026 10:24 PM
Rozana Sehaj times
ਮੋਗਾ : ਆਈ.ਜੀ.ਪੀ. ਫਰੀਦਕੋਟ ਰੇਂਜ ਅਤੇ ਐੱਸ.ਐੱਸ.ਪੀ. ਮੋਗਾ ਵੱਲੋਂ ਅੱਜ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਅਤੇ ਨਾਕਾ ਪੁਆਇੰਟ ਕਮਾਲ ਕੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣੇ ਦੀ ਸੁਰੱਖਿਆ ਵਿਵਸਥਾ, ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ, ਵਾਇਰਲੈੱਸ ਸੰਚਾਰ ਪ੍ਰਣਾਲੀ, ਐਮਰਜੈਂਸੀ ਸਾਇਰਨਾਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਚੈਕਿੰਗ ਦੌਰਾਨ ਥਾਣੇ ਦੇ ਰਿਕਾਰਡ, ਮਾਲਖਾਨੇ ਅਤੇ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦਾ ਵੀ ਨਿਰੀਖਣ ਕੀਤਾ ਗਿਆ। ਅਧਿਕਾਰੀਆਂ ਨੇ ਸਟਾਫ਼ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮੁਸਤੈਦੀ, ਅਨੁਸ਼ਾਸਨ ਅਤੇ ਲੋਕਾਂ ਨਾਲ ਸੁਚੱਜਾ ਵਿਵਹਾਰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਨਾਕਾ ਪੁਆਇੰਟ ਕਮਾਲ ਕੇ ਦਾ ਦੌਰਾ ਕਰਕੇ ਨਾਕਾਬੰਦੀ ਪ੍ਰਬੰਧਾਂ, ਬੈਰੀਕੇਡਿੰਗ, ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਵਾਹਨਾਂ ਦੀ ਚੈਕਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਹਰ ਸਮੇਂ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਆਈ.ਜੀ.ਪੀ. ਫਰੀਦਕੋਟ ਰੇਂਜ ਅਤੇ ਐੱਸ.ਐੱਸ.ਪੀ. ਮੋਗਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗਾਂ ਅਤੇ ਨਿਰੀਖਣ ਲਗਾਤਾਰ ਜਾਰੀ ਰਹਿਣਗੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ