Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰਾਮਬਾਗ ਅੱਗ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੰਸਦ ਮੈਂਬਰ ਔਜਲਾ

June 03, 2026 10:27 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿੱਚ ਹਾਲ ਹੀ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਅੱਗ ਕਾਰਨ ਹੋਏ ਵੱਡੇ ਜਾਨੀ ਅਤੇ ਮਾਲੀ ਨੁਕਸਾਨ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਤੁਰੰਤ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਔਜਲਾ ਨੇ ਕਿਹਾ ਕਿ ਰਾਮਬਾਗ ਦੀ ਮਾਰਕੀਟ ਵਿੱਚ ਜ਼ਿਆਦਾਤਰ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਬੰਧਤ ਲੋਕ ਆਪਣਾ ਰੋਜ਼ਗਾਰ ਚਲਾਉਂਦੇ ਹਨ। ਅੱਗ ਦੀ ਇਸ ਘਟਨਾ ਨੇ ਕਈ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਕਈ ਲੋਕਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਹਾਦਸੇ ਕਿਸੇ ਵੀ ਥਾਂ ਵਾਪਰ ਸਕਦੇ ਹਨ, ਪਰ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਤੁਰੰਤ ਰਾਹਤ ਅਤੇ ਮਦਦ ਯਕੀਨੀ ਬਣਾਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਅੱਗ ਪੀੜਤਾਂ ਦੇ ਨੁਕਸਾਨ ਦਾ ਮੁਲਾਂਕਣ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਜਾਵੇ।
ਮਜੀਠੀਆ-ਤਲਬੀਰ ਗਿੱਲ ਵਿਵਾਦ 'ਤੇ ਵੀ ਦਿੱਤੀ ਪ੍ਰਤੀਕਿਰਿਆ
ਰਾਮਬਾਗ ਦੌਰੇ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਤਲਬੀਰ ਗਿੱਲ ਵਿਚਾਲੇ ਚੱਲ ਰਹੇ ਵਿਵਾਦ 'ਤੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਾਨੂੰਨ ਦਾ ਰਾਜ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਸਲਿਆਂ ਦਾ ਹੱਲ ਕਾਨੂੰਨੀ ਅਤੇ ਸ਼ਾਂਤਮਈ ਤਰੀਕੇ ਨਾਲ ਹੋਣਾ ਚਾਹੀਦਾ ਹੈ, ਨਾ ਕਿ ਟਕਰਾਅ ਜਾਂ ਦਬਾਅ ਦੀ ਰਾਜਨੀਤੀ ਰਾਹੀਂ। ਓਹਨਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਆਪਣਾ ਸਮਾਂ ਭੁੱਲ ਗਏ ਹਨ ਅਤੇ ਜਿਹਨਾਂ ਨੂੰ ਓਹਨਾਂ ਨੇ ਉਂਗਲੀ ਫੜਕੇ ਜੌ ਸਿਖਾਇਆ ਅੱਜ ਉਹੀ ਸਾਮ੍ਹਣੇ ਆਕੇ ਖੜੇ ਹੋ ਗਏ।
 
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਅਸਲ ਮੁੱਦਿਆਂ, ਜਿਵੇਂ ਕਿ ਕਾਨੂੰਨ-ਵਿਵਸਥਾ, ਅੱਗ ਸੁਰੱਖਿਆ ਪ੍ਰਬੰਧ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਵੱਲ ਵੱਧ ਧਿਆਨ ਦੇਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼