Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸ. ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨ

June 03, 2026 10:32 PM
Rozana Sehaj times
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸਰੀ ਨਿਵਾਸੀ ਪੰਜਾਬੀ ਵਕੀਲ, ਜੰਮਪਲ ਫ਼ਰੀਦਕੋਟ ਦੇ ਪਿੰਡ ਕਾਸਮ ਭੱਟੀ ਦੇ ਸ. ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰਪਾਓ, ਦੋਸ਼ਾਲਾ, ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਇਸ ਸਮੇਂ ਕਿਹਾ ਕਿ ਸ. ਅਜੈਪਾਲ ਸਿੰਘ ਨੇ ਐਵਰੈਸਟ ਚੜ੍ਹ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਇਨ੍ਹਾਂ ਦੀ ਕਾਮਯਾਬੀ ਅਸਾਧਾਰਨ ਹਾਲਾਤ ਵਿੱਚ ਅਟੁੱਟ ਵਿਸ਼ਵਾਸ ਅਤੇ ਜ਼ਿੰਦਾਦਿਲੀ ਦੀ ਮਿਸਾਲ ਹੈ। ਮੂਲ ਰੂਪ ਵਿੱਚ ਅਜੈ ਪਾਲ ਸਿੰਘ ਜਦੋਂ ਐਵਰੈਸਟ ਦੀ ਚੋਟੀ ’ਤੇ ਪਹੁੰਚੇ ਤਾਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਲਿਖੀ ਤਖ਼ਤੀ ਲਹਿਰਾਈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ. ਅਜੈਪਾਲ ਸਿੰਘ ਨੂੰ ਭਵਿੱਖ ਲਈ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿਤੀਆਂ ਤਾਂ ਜੋ ਤੁਸੀਂ ਕਾਮਯਾਬੀ ਦੇ ਹੋਰ ਲੰਮੇ ਪੈਂਡੇ ਤੈਅ ਕਰ ਸਕੋ। ਇਸ ਮੌਕੇ ਸ. ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Majha

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ