Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੈਨਸ਼ਨਰਾਂ ਨੇ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ 

June 04, 2026 02:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਸੂਬਾ ਸਰਕਾਰ ਦੀ ਟਾਲਮਟੋਲ ਨੀਤੀ ਵਾਲ਼ੀ ਨੀਤੀ ਦਾ ਪੈਨਸ਼ਨਰ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਜਵਾਬ ਦੇਣ ਦੀ ਗੱਲ ਆਖੀ ਹੈ। ਵੀਰਵਾਰ ਨੂੰ ਸੁਨਾਮ ਵਿਖੇ ਦੀ ਸੁਨਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਅਗਵਾਈ ਹੇਠ ਹੋਈ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਸ਼ਵਿੰਦਰ ਸਿੰਘ ਚੱਠਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਸੂਬੇ ਦੀ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਜਾਰੀ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਦਿੱਤੇ ਗਏ ਆਦੇਸ਼ ਅਨੁਸਾਰ ਜੁਲਾਈ ਅਗਸਤ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੀਆਂ ਕੋਠੀਆਂ ਮੂਹਰੇ ਖਾਲੀ ਘੜੇ ਭੰਨਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਗਿਰਧਾਰੀ ਲਾਲ ਜਿੰਦਲ, ਓਮ ਪ੍ਰਕਾਸ਼ ਵਾਸਨ, ਕਰਮ ਸਿੰਘ ਛਾਜਲੀ, ਕ੍ਰਿਸ਼ਨ ਸਿੰਘ ਜਖੇਪਲ, ਚਮਕੌਰ ਸਿੰਘ ਸਿੱਧੂ, ਧੰਨ ਸਿੰਘ ਛਾਜਲੀ, ਹਰਨੇਕ ਸਿੰਘ ਖੋਖਰ ਅਮਰੀਕ ਸਿੰਘ ਖੰਨਾ, ਕੁਲਦੀਪ ਸਿੰਘ ਪਾਠਕ, ਬਲਬੰਤ ਸਿੰਘ ਸ਼ੇਰੋਂ, ਕਰਨੈਲ ਸਿੰਘ ਖੋਖਰ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ