Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਟੀ. ਬੀ ਕੰਟਰੋਲ ਕੰਪੇਨ ਤਹਿਤ ਆਸ਼ਾ ਨੂੰ ਕੀਤਾ ਜਾਗਰੂਕ

June 04, 2026 03:04 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਟੀ. ਬੀ ਮੁਕਤ ਭਾਰਤ ਅਭਿਆਨ ਤਹਿਤ ਆਸ਼ਾ ਨੂੰ ਟੀ. ਬੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ, ਇਸ ਮੌਕੇ ਹਾਜ਼ਰ ਆਸ਼ਾ ਨੂੰ ਸੰਬੋਧਨ ਕਰਦਿਆਂ ਬਲਾਕ ਟੀ.ਬੀ ਕੰਟਰੋਲ ਯੂਨਿਟ ਇੰਚਾਰਜ ਰਾਜੇਸ਼ ਰਿਖੀ ਨੇ ਕਿਹਾ ਕੇ ਆਸ਼ਾ ਵੱਲੋਂ ਟੀ. ਬੀ. ਦੀ ਰੋਕਥਾਮ ਲਈ ਫ਼ੀਲਡ ਵਿੱਚ ਸਰਵੇ ਦੌਰਾਨ ਵਧੀਆ ਕੰਮ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆ ਕੇ ਆਪਣੇ ਸਰਵੇ ਦੌਰਾਨ ਜ਼ੇਕਰ ਕੋਈ ਸ਼ੱਕੀ ਮਰੀਜ ਸਾਹਮਣੇ ਆਉਂਦਾ ਹੈ ਤਾਂ ਉਸਦੀ ਬਲਗਮ ਜਾਂਚ ਜਰੂਰ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਟੀ ਬੀ ਦਾ ਇਲਾਜ ਸ਼ੁਰੂ ਹੋ ਸਕੇ, ਉਹਨਾਂ ਕਿਹਾ ਕਿ ਬਲਾਕ ਪੰਜਗਰਾਈਆਂ ਦੇ ਟੀ. ਬੀ ਰੋਕਥਾਮ ਯੂਨਿਟ ਵੱਲੋਂ ਮਰੀਜਾਂ ਦੇ ਇਲਾਜ ਅਤੇ ਜਾਂਚ ਲਈ ਗੰਭੀਰਤਾ ਦੇ ਨਾਲ ਕੰਮ ਕੀਤਾ ਜਾ ਰਿਹਾ ਅਤੇ ਬਲਾਕ ਲੈਬ ਵਿੱਚ ਆਧੁਨਿਕ ਮਸ਼ੀਨਾਂ ਨਾਲ ਬਲਗਮ ਦੀ ਜਾਂਚ ਮੁਫ਼ਤ ਕੀਤੀ ਜਾਂਦੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਐਸ ਐਮ ਓ ਡਾ. ਜੀ ਐਸ ਭਿੰਡਰ ਨੇ ਕਿਹਾ ਕਿ ਟੀ. ਬੀ ਪੂਰੀ ਤਰ੍ਹਾਂ ਇਲਾਜਯੋਗ ਹੈ, ਮਰੀਜ ਨੂੰ ਚੰਗੀ ਖੁਰਾਕ ਦੀ ਲੋੜ ਹੁੰਦੀ ਹੈ ਅਤੇ ਦਵਾਈ ਦੇ ਵਿੱਚ ਬਿਲਕੁਲ ਵੀ ਨਾਗਾ ਨਹੀਂ ਪਾਉਣਾ ਚਾਹੀਦਾ ਅਤੇ ਸਮੇਂ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਜਿਹਾ ਕਰਨ ਨਾਲ ਟੀ. ਬੀ ਤੋਂ ਮੁਕਤ ਹੋਇਆ ਜਾ ਸਕਦਾ ਹੈ |ਇਸ ਮੌਕੇ ਹਰਪ੍ਰੀਤ ਕੌਰ ਬੀ. ਈ. ਈ,ਸੀ ਐਚ ਓ ਪਰਮਿੰਦਰ ਸਿੰਘ, ਸੀ. ਐਚ ਓ ਸੰਦੀਪ ਕੌਰ, ਆਈ. ਏ ਦੀਪਕ ਸ਼ਰਮਾ ਐਲ.ਟੀ ਪ੍ਰਵੀਨ ਖਾਤੂੰਨ, ਏ. ਐਫ ਗੌਰੀ ਬੀਬੀ ਸਮੇਤ ਸੈਕਟਰ ਦੀਆਂ ਸਮੂਹ ਆਸ਼ਾ ਹਾਜ਼ਰ ਸਨ |

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ