Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਭੰਡੀ ਕੇਂਦਰ ਤੇ ਸੂਬੇ ਦੀ "ਆਪ" ਸਰਕਾਰ 

June 04, 2026 03:29 PM
ਦਰਸ਼ਨ ਸਿੰਘ ਚੌਹਾਨ
ਬੀਕੇਯੂ ਅਜ਼ਾਦ ਨੇ ਲੌਂਗੋਵਾਲ 'ਚ ਕੀਤੀ ਸੂਬਾ ਪੱਧਰੀ ਕਨਵੈਨਸ਼ਨ 
 
ਸੁਨਾਮ :  ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਪੱਖੀ ਕ਼ਰਾਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਕਸਬਾ ਲੌਂਗੋਵਾਲ ਵਿਖੇ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਹੋਈ ਸੂਬਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਨਿਆਲ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਪੰਜਾਬ ਦੇ ਸਮੁੱਚੇ ਲੋਕਾਂ ਨਾਲ ਗਦਾਰੀ ਕਰ ਰਹੀਆਂ ਹਨ। ਜਨਤਕ ਖੇਤਰ ਦੇ ਸਾਰੇ ਅਦਾਰੇ ਤੇ ਖੇਤੀਬਾੜੀ ਸੈਕਟਰ ਦੇ ਬੂਹੇ ਦੇਸੀ ਤੇ ਵਿਦੇਸ਼ੀ ਬਹੁ ਕੌਮੀ ਕੰਪਨੀਆਂ ਲਈ ਲਗਾਤਾਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਟਰੇਡ ਡੀਲ,ਬਿਜਲੀ ਸੋਧ ਬਿੱਲ 2025,ਬੀਜ ਐਕਟ 2025, ਆਦਿ ਨੂੰ ਲਾਗੂ ਕਰਨਾ ਤੇ ਐਮ ਐਸ ਪੀ ਦੀ ਖਰੀਦ ਲਈ ਗਾਰੰਟੀ ਕਾਨੂੰਨ ਬਣਾਉਣ ਤੋ ਭੱਜਣਾ, ਸਰਕਾਰੀ ਖ਼ਰੀਦ ਦੇ ਮਾਪਦੰਡਾਂ ਨੂੰ ਹੋਰ ਸਖ਼ਤ ਕਰਨਾ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕਰਨ ਵਾਲੇ ਵਾਅਦੇ ਤੋਂ ਭੱਜਣਾ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਲਖਵੀਰ ਸਿੰਘ ਦੌਧਰ, ਗੁਰਮੇਲ ਸਿੰਘ ਮਹੌਲੀ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਡੀ ਏ ਪੀ, ਯੂਰੀਆ ਖਾਦ ਸਮੇਤ ਵੱਖ-ਵੱਖ ਖੇਤੀ ਸਮੱਗਰੀ ਦੀ ਭਾਰੀ ਕਿੱਲਤ ਹੈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਜਿਸ ਕਾਰਨ ਆਏ ਦਿਨ ਪੁਲਿਸ ਜਬਰ ਕਰਕੇ ਕਿਸਾਨਾਂ ਦੀ ਅਵਾਜ਼ ਬੰਦ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੁਲਿਸ ਜਬਰ ਦਾ ਸ਼ਾਂਤਮਈ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਔਰਤ ਵਿੰਗ ਦੀ ਸੂਬਾਈ ਆਗੂ ਬਲਜੀਤ ਕੌਰ ਕਿਲਾਭਰੀਆਂ,ਗੁਰਪ੍ਰੀਤ ਕੌਰ ਬਰਾਸ ਤੇ ਦਵਿੰਦਰ ਕੌਰ ਹਰਦਾਸਪੁਰ ਨੇ ਵੀ ਕਿਸਾਨਾਂ ਦੀ ਵਿਸ਼ਾਲ ਕੰਨਵੈਨਸਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਵਿਧਾਇਕਾਂ, ਮੰਤਰੀਆਂ ਤੇ ਮੁੱਖ ਮੰਤਰੀ ਨੂੰ ਸਵਾਲ ਕਰਨ ਦੇ ਨਾਲ ਨਾਲ ਕਿਸਾਨ ਪੱਖੀ ਅਤੇ ਸਰਕਾਰ ਵਿਰੋਧੀ ਵੱਡੇ ਵੱਡੇ ਫਲੈਕਸ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇ ਐਮ ਐਮ ਦੇ ਸੱਦੇ ਉੱਤੇ 8 ਜੂਨ ਨੂੰ ਜ਼ਿਲ੍ਹਾ ਪੱਧਰ ਤੇ ਵੱਡੇ ਇਕੱਠ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਵੱਡ ਅਕਾਰੀ ਪੁਤਲੇ ਪੰਜਾਬ ਵਿੱਚ ਫੂਕੇ ਜਾਣਗੇ। ਕਿਸਾਨ ਕਨਵੈਨਸ਼ਨ ਨੇ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਅੰਦਰ ਕਿਸਾਨਾਂ ਕੋਲੋਂ ਫੋਨ ਖੋਹਕੇ ਡਾਟਾ ਡਲੀਟ ਕਰਨ ਤੇ ਬੇਲੋੜੀ ਬਦਤਮੀਜ਼ੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਦੀ ਮੰਗ ਤੇ ਅੱਜ ਤੱਕ ਅਜਿਹੇ ਪੁਲਿਸ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵੱਜੋਂ ਕੇ ਐਮ ਐਮ ਨਾਲ ਮੀਟਿੰਗ ਤੋ ਬਾਅਦ 8 ਜੂਨ ਨੂੰ ਐਸ਼ ਐਸ ਪੀ ਦਫ਼ਤਰ ਸੰਗਰੂਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਰਾਜ ਸਿੰਘ ਥੇੜੀ, ਸੁਖਦੇਵ ਸ਼ਰਮਾਂ ਭੁਟਾਲ, ਸੰਤਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਹਰਦੇਵ ਸਿੰਘ ਕੁਲਾਰ, ਜਗਰਾਜ ਸਿੰਘ ਦੱਧਾਹੂਰ, ਸ਼ੇਰ ਸਿੰਘ ਮਹੌਲੀ, ਮਨਜੀਤ ਸਿੰਘ ਧਾਲੀਵਾਲ, ਤਪਿੰਦਰ ਸਿੰਘ ਲੁਧਿਆਣਾ, ਜਗਦੇਵ ਸਿੰਘ ਭੈਣੀ ਬਾਘਾ ਨੇ ਵੀ ਵਿਚਾਰ ਪੇਸ਼ ਕੀਤੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ