Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ : ਅਮਨ ਅਰੋੜਾ 

June 04, 2026 05:51 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਆਪਣਾ ਬਣਦਾ ਯੋਗਦਾਨ ਪਾਵੇ। ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਵੀਰਵਾਰ ਨੂੰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਨਸ਼ਿਆਂ ਦੀ ਤਸਕਰੀ ਰਾਹੀਂ ਬਣਾਈਆਂ ਗਈਆਂ ਨਾਜਾਇਜ਼ ਜਾਇਦਾਦਾਂ ਖ਼ਿਲਾਫ਼ ਵੀ ਵੱਡੇ ਪੱਧਰ 'ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। 

ਡੱਬੀ *** 
ਪ੍ਰਾਈਵੇਟ ਸਕੂਲਾਂ ਦੇ ਫੀਸ ਢਾਂਚੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿੱਖਿਆ ਹਰ ਇੱਕ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਿੱਖਿਆ ਦੇ ਨਾਂ 'ਤੇ ਕਿਸੇ ਦੀ ਵੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ