Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਸ਼ਹਿਰ ਵਿੱਚ ਫੂਡ ਸੇਫ਼ਟੀ ਵਿਭਾਗ ਵੱਲੋਂ ਡੇਅਰੀਆਂ ਤੋਂ ਲਏ 12 ਸੈਂਪਲਾਂ ਵਿੱਚੋਂ 8 ਸੈਂਪਲ ਫੇਲ ਪਾਏ ਗਏ

June 04, 2026 06:57 PM
Rozana Sehaj times

ਅੰਮ੍ਰਿਤਸਰ : ਮਾਣਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਮੁੱਖ ਦਫ਼ਤਰ ਵੱਲੋਂ ਡਾ. ਜੀ.ਐੱਸ. ਪੰਨੂ, ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਗਠਿਤ ਕੀਤੀ ਟੀਮ ਵੱਲੋਂ ਬੀਤੀ 21 ਮਈ 2026 ਨੂੰ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਤੋਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਜੋ 12 ਸੈਂਪਲ ਲੈ ਕੇ ਜਾਂਚ ਲਈ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਗਏ ਸਨ ਉਨ੍ਹਾਂ ਵਿਚੋਂ 2 ਸੈਂਪਲ ਨਾ-ਖਾਣ ਯੋਗ ਅਤੇ 6 ਸੈਂਪਲ ਗੈਰ-ਮਿਆਰੀ ਪਾਏ ਗਏ ਹਨ।  ਇਸ ਤੋਂ ਇਲਾਵਾ 4 ਸੈਂਪਲ ਪਾਸ ਹੋਏ ਹਨ। ਫੇਲ ਹੋਏ ਸੈਂਪਲਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜੀ.ਐੱਸ. ਪੰਨੂ, ਸਹਾਇਕ ਕਮਿਸ਼ਨਰ ਫੂਡ ਨੇ 21 ਮਈ ਨੂੰ ਅੰਮ੍ਰਿਤਸਰ ਸ਼ਹਿਰ ਦੀਆਂ ਜਿਨ੍ਹਾਂ ਡੇਅਰੀਆਂ ਤੋਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਸੈਂਪਲ ਲਏ ਗਏ ਸਨ ਉਨ੍ਹਾਂ ਵਿੱਚ ਗਿੱਲ ਡੇਅਰੀ, ਅੱਡਾ ਗੌਂਸਾਬਾਦ, ਰਾਮ ਤੀਰਥ ਰੋਡ ਤੋਂ ਪਨੀਰ ਦੇ ਦੋ ਸਂੈਪਲ ਲਏ ਸਨ ਜਿਨ੍ਹਾਂ ਵਿੱਚੋਂ ਇੱਕ ਨਾ-ਖਾਣਯੋਗ ਅਤੇ 1 ਗੈਰ ਮਿਆਰੀ ਪਾਇਆ ਗਿਆ ਹੈ। ਇਸੇ ਤਰ੍ਹਾਂ ਗੁਰੂ ਨਾਨਕ ਡੇਅਰੀ, ਰਾਮ ਤੀਰਥ ਰੋਡ, ਪੁਤਲੀਘਰ ਤੋਂ ਦੁੱਧ ਦਾ ਸੈਂਪਲ ਗੈਰ ਮਿਆਰੀ ਪਾਇਆ ਗਿਆ ਹੈ। ਸਹਾਇਕ ਕਮਿਸ਼ਨਰ ਫੂਡ ਡਾ. ਜੀ.ਐੱਸ. ਫੂਡ ਨੇ ਅੱਗੇ ਦੱਸਿਆ ਕਿ ਗੁਰੂ ਡੇਅਰੀ, ਪੁਤਲੀ ਘਰ ਦਾ 1 ਪਨੀਰ ਦਾ ਅਤੇ 1 ਦੁੱਧ ਦਾ ਸੈਂਪਲ ਵੀ ਗੈਰ-ਮਿਆਰੀ ਪਾਇਆ ਗਿਆ ਹੈ। ਇਸੇ ਤਰ੍ਹਾਂ ਸ਼ਰਮਾਂ ਡੇਅਰੀ, ਪੁਤਲੀਘਰ ਤੋਂ ਦਹੀਂ ਦਾ ਇੱਕ ਸੈਂਪਲ ਗੈਰ-ਮਿਆਰੀ ਪਾਇਆ ਗਿਆ ਹੈ। ਛਾਬੜਾ ਡੇਅਰੀ, ਪੁਤਲੀਘਰ ਤੋਂ ਪਨੀਰ ਦਾ ਇੱਕ ਸੈਂਪਲ ਲਿਆ ਗਿਆ ਸੀ, ਜੋ ਗੈਰ-ਮਿਆਰੀ ਪਾਇਆ ਗਿਆ ਹੈ। ਡਾ. ਪੰਨੂ ਨੇ ਅੱਗੇ ਦੱਸਿਆ ਕਿ ਢਿਲੋਂ ਡੇਅਰੀ, ਇੰਡੀਆ ਗੇਟ ਤੋਂ ਲਿਆ ਗਿਆ ਪਨੀਰ ਦਾ ਸੈਂਪਲ ਨਾ-ਖਾਣ ਯੋਗ ਪਾਇਆ ਗਿਆ ਹੈ। ਡਾ. ਪੰਨੂ ਨੇ ਦੱਸਿਆ ਕਿ ਜਿਨ੍ਹਾਂ ਡੇਅਰੀਆਂ ਦੇ ਸੈਂਪਲ ਫੇਲ ਪਾਏ ਗਏ ਹਨ ਉਨ੍ਹਾਂ ਦੇ ਵਿਰੁੱਧ ਫੂਡ ਸੇਫ਼ਟੀ ਵਿਭਾਗ ਵੱਲੋਂ ਬਣਦੀ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ-2006 ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਖਾਣ ਵਾਲੀ ਵਸਤੂ ਖਰੀਦਣ ਤੋਂ ਪਹਿਲਾਂ ਉਹ ਖੁਦ ਵੀ ਜਾਂਚ ਕਰਨ ਕਿ ਕੀ ਇਹ ਵਸਤੂ ਸਾਫ਼-ਸੁਥਰੀ ਜਗ੍ਹਾ ਅਤੇ ਭਰੋਸੇਮੰਦ ਵਿਅਕਤੀ ਕੋਲੋਂ ਹੀ ਲੈ ਰਹੇ ਹਨ ਤਾਂ ਜੋ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਣਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਭਵਿੱਖ ਵਿੱਚ ਵੀ ਇਹ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਇਹ ਮੁਹਿੰਮ ਜਾਰੀ ਰਹੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼