Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਦੇ ਵੱਖ-ਵੱਖ ਹਿੱਸਿਆਂ ਮੀਟਿੰਗਾਂ ਦਾ ਆਯੋਜਨ

June 04, 2026 06:59 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅਤੇ ਜ਼ੋਨ ਇੰਚਾਰਜ ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਵੱਖ-ਵੱਖ ਵਪਾਰਕ ਖੇਤਰਾਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਤਹਿਤ ਵਿਧਾਨ ਸਭਾ ਹਲਕਾ ਪੱਛਮੀ ਦੇ ਛੇਹਰਟਾ ਵਿਖੇ ਹਲਕਾ ਚੇਅਰਮੈਨ ਸ੍ਰੀ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਉੱਤਰੀ ਦੀ ਲਿਬਰਟੀ ਮਾਰਕੀਟ ਅਤੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਹਲਕਾ ਚੇਅਰਮੈਨ ਸ੍ਰੀ ਰਾਹਿਲ ਖੰਨਾ ਦੀ ਅਗਵਾਈ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਥਾਨਕ ਵਪਾਰੀਆਂ ਦੇ ਮਨਾਂ ਵਿੱਚੋਂ ਡਰ ਅਤੇ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨਾ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗਾਂ ਦੌਰਾਨ ਵਪਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਨ੍ਹਾਂ ਮੀਟਿੰਗਾਂ ਵਿੱਚ ਸਬੰਧਤ ਖੇਤਰਾਂ ਦੇ ਏ.ਸੀ.ਪੀ. ਅਤੇ ਐਸ.ਐਚ.ਓ. ਵੀ ਹਾਜ਼ਰ ਰਹੇ। ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਿਭਾਗ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ, ਧਮਕੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਉੱਪਰ ਪੂਰੀ ਸਖਤੀ ਕੀਤੀ ਜਾਵੇਗੀ। ਜ਼ੋਨ ਇੰਚਾਰਜ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਵਪਾਰੀਆਂ ਨਾਲ ਇਸ ਤਰ੍ਹਾਂ ਦੇ ਸੰਵਾਦ ਅਤੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼