Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

June 04, 2026 07:07 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼  ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ  ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ  ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ। ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ  ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ  ਕਰਨ ਲਈ ਸਹਿਮਤ ਹੋ ਗਏ। ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ