Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

June 04, 2026 07:16 PM
Rozana Sehaj times

ਚੰਡੀਗੜ੍ਹ : ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ, ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।” ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ, “ਸਾਰੇ ਸਬੰਧਤ ਵਿਭਾਗਾਂ ਨੂੰ ਆਪਣੀ ਕਾਰਵਾਈ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।” ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਨੇ 'ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ', 'ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ', 'ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ', 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ', 'ਪੰਜਾਬ ਰੋਡਵੇਜ਼/ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ', ਅਤੇ 'ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ' ਦੇ ਨੁਮਾਇੰਦਿਆਂ ਨਾਲ ਇਹ ਵਿਸਤ੍ਰਿਤ ਚਰਚਾ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ 'ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ' ਵੱਲੋਂ ਕਿਰਨਦੀਪ ਸਿੰਘ ਰੂਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ; 'ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ' ਵੱਲੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; 'ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ' ਵੱਲੋਂ ਜਸਵੀਰ ਸਿੰਘ ਗਲੋਟੀ, ਸੁਭਦੀਪ ਕੌਰ, ਮੀਨੂ ਬਾਲਾ ਅਤੇ ਮਨਮੋਹਨ ਸਿੰਘ; 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ' ਵੱਲੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; 'ਪੰਜਾਬ ਰੋਡਵੇਜ਼ / ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ' ਵੱਲੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ; ਅਤੇ 'ਪੰਜਾਬ ਰੋਡਵੇਜ਼ (ਪਨਬਸ) ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ' ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ