Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਵੱਖ-ਵੱਖ ਜੱਥੇਬੰਦੀਆਂ ਨੇ ਕੀਤੀ ਪੁਰਜ਼ੋਰ ਹਮਾਇਤ

June 04, 2026 07:21 PM
Rozana Sehaj times

ਕੋਟਕਪੂਰਾ : ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਸੇਵਾ ਕੇਂਦਰਾਂ ਵਿੱਚ ਵੱਖ ਵੱਖ ਕੰਪਨੀਆਂ ਰਾਹੀਂ ਭਰਤੀ ਕੀਤੇ ਗਏ ਮੁਲਾਜ਼ਮ ਇੱਕ ਪਾਸੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਹੜਤਾਲ ਤੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਤਾਕਤ ਦੇ ਨਸ਼ੇ ਵਿੱਚ ਇਹਨਾਂ ਮੁਲਾਜ਼ਮਾਂ ਦੀ ਮੰਗਾਂ ਮੰਨਣ ਦੀ ਬਜਾਏ ਇਹਨਾਂ ਦੇ ਸੰਘਰਸ਼ ਨੂੰ ਦਬਾਉਣ ਦੇ ਮਨਸ਼ੇ ਨਾਲ ਹੋਰ ਬੇਰੋਜ਼ਗਾਰ ਨੌਜਵਾਨਾਂ ਨੂੰ ਸੇਵਾ ਕੇਂਦਰਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਗੈਰ ਲੋਕਤੰਤਰੀ ਕਾਰਵਾਈ ਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾਈ ਆਗੂ ਰਣਦੀਪ ਸਿੰਘ ਫਤਿਹਗੜ ਸਾਹਿਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ, ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਸੋਮ ਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ ਅਤੇ ਤਰਸੇਮ ਨਰੂਲਾ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਨਰੇਗਾ ਮਜ਼ਦੂਰਾਂ ਦੇ ਆਗੂ ਵੀਰ ਸਿੰਘ ਕੰਮੇਆਣਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰਾਂ ਵੱਲੋਂ ਜਨਮ, ਮੌਤ ਸਰਟੀਫਿਕੇਟ ਜਾਰੀ ਕਰਨ, ਇਹਨਾਂ ਵਿੱਚ ਸੋਧਾਂ ਕਰਨ, ਮੈਰਿਜ ਰਜਿਸਟਰੇਸ਼ਨ ਕਰਨ, ਡਰਾਈਵਿੰਗ ਲਾਇਸੈਂਸ ਬਣਾਉਣ ਆਦਿ ਸੈਂਕੜੇ ਕਿਸਮ ਦੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਿਰੰਤਰ ਤੌਰ ਤੇ ਜਾਰੀ ਰਹਿਣ ਵਾਲੀਆਂ ਹਨ। ਇਸ ਕਰਕੇ ਨਿਰੰਤਰ ਤੌਰ ’ਤੇ ਚੱਲਣ ਵਾਲੇ ਕੰਮ ਨੂੰ ਆਊਟ ਸੋਰਸ ਅਤੇ ਠੇਕੇਦਾਰੀ ਪ੍ਰਥਾ ਅਧੀਨ ਚਲਾਉਣਾ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਦੀ ਇਹਨਾਂ ਮੁਲਾਜ਼ਮਾਂ ਨਾਲ ਬਹੁਤ ਵੱਡੀ ਬੇਇਨਸਾਫੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰਤ ਪੂਰੀਆਂ ਤਨਖਾਹਾਂ ਅਤੇ ਭੱਤਿਆਂ ਸਮੇਤ ਤੁਰੰਤ ਰੈਗੂਲਰ ਕੀਤਾ ਜਾਵੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ