Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

June 04, 2026 08:09 PM
Rozana Sehaj times

ਚੰਡੀਗੜ੍ਹ : ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰ ਨੂੰ ਸੁਰਜੀਤ ਕਰਨ ਨਾਲ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸਥਾਰ ਨਾਲ  1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ, ਜਿਸ ਨਾਲ ਇਲਾਕੇ ਦੇ ਖੇਤੀ ਖੇਤਰ ਦੀ ਨੀਂਹ ਮਜ਼ਬੂਤ ਹੋਈ ਹੈ। ਦੁਆਬੇ ਦੀ ਸਾਹ-ਰਗ ਮੰਨੀ ਜਾਂਦੀ ਇਸ ਨਹਿਰ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੀਚਾਗਤ ਉਪਰਾਲਿਆਂ ਤਹਿਤ ਪਾਣੀ ਦੇ ਵਹਾਅ ’ਚ ਮਿਸਾਲੀ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ। ਸ੍ਰੀ ਗੋਇਲ ਨੇ ਕਿਹਾ ਕਿ ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦੀ ਵਿਆਪਕ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੜ-ਸੁਰਜੀਤੀ ਦੀ ਵੱਡੀ ਪ੍ਰਾਪਤੀ ਇਹ ਵੀ ਹੈ ਕਿ ਬਿਸਤ-ਦੁਆਬ ਨਹਿਰੀ ਨੈੱਟਵਰਕ ਤਹਿਤ ਲਗਭਗ 19213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ, ਜੋ ਪਹਿਲਾਂ ਧਰਤੀ ਹੇਠਲੇ ਪਾਣੀ ਤੇ ਮੀਂਹ ’ਤੇ ਨਿਰਭਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਤੇ ਮੁਕੰਦਪੁਰ ਅਤੇ ਜਲੰਧਰ ਜ਼ਿਲ੍ਹੇ ਦੇ ਅੱਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ-ਸੁਰਜੀਤ ਕੀਤੇ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ। ਨਹਿਰ ਦੇ ਮਜ਼ਬੂਤੀਕਰਨ ਨਾਲ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਹੋ ਰਹੀਆਂ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟ ਰਹੀ ਹੈ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਸਤ-ਦੁਆਬ ਨਹਿਰ ਦੀ ਬਹਾਲੀ ਸਿੰਜਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਪੈਦਾਵਾਰ ਵਧੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਪਾਣੀ ਨੂੰ ਸੁਰੱਖਿਅਤ ਰੱਖਿਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਨਿਰੋਲ ਕਾਇਆ-ਕਲਪ ਹੈ, ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਾਲ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਣ ਅਤੇ ਸੁਨਹਿਰੇ ਭਵਿੱਖ ਵੱਲ ਵਧਣ ਦਾ ਸੁਹਿਰਦ ਉਪਰਾਲਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ