Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ ’ਤੇ ਅਪਲੋਡ ਕਰਨ ਦੇ ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼

June 04, 2026 08:37 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਹਰਿਆਣਾ ਵਿਜ਼ਨ 2047 ਤਹਿਤ ਅਗਲੇ 5 ਸਾਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦਾ ਰੋਡਮੈਪ ਅਤੇ ਕਾਰਜ ਯੋਜਨਾ ਨੂੰ ਇਸ ਦੇ ਲਈ ਤਿਆਰ ਕੀਤੇ ਗਏ ਏਆਈ ਟੂਲ ’ਤੇ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਜੋ ਉਹ ਖੁਦ ਇਸ ਦੀ ਵਿਆਪਕ ਸਮੀਖਿਆ ਕਰ ਸਕਣ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਉਹਨਾਂ ਨੇ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਮੁਲਾਜ਼ਮਾਂ ਲਈ ਲੋੜੀਂਦੀ ਗਿਣਤੀ ਵਿੱਚ ਉੱਚ ਗੁਣਵੱਤਾ ਵਾਲੇ ਮਕਾਨ ਤਿਆਰ ਕਰਨ ਦੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੀ ਅਗਲੇ 5 ਸਾਲਾਂ ਦੀ ਕਾਰਜ ਯੋਜਨਾ ਨੂੰ ਏਆਈ ਟੂਲ ’ਤੇ ਅਪਲੋਡ ਕਰਕੇ ਉਹਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਕਸਿਤ ਦੇਸ਼ਾਂ ਦੀ ਤਰਜ਼ ’ਤੇ ਹਰ ਵਿਭਾਗ ਨੂੰ ਵਿਕਸਿਤ ਭਾਰਤ ਲਈ ਤਿਆਰ ਕੀਤਾ ਜਾਵੇਗਾ।
ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਲੋਕ ਮਿੱਤਲ ਨੇ ਦੱਸਿਆ ਕਿ ਸਾਲ 1989 ਵਿੱਚ ਸਥਾਪਿਤ ਹਰਿਆਣਾ ਪੁਲਿਸ ਕਾਰਪੋਰੇਸ਼ਨ ਵੱਲੋਂ ਪੁਲਿਸ ਮੁਲਾਜ਼ਮਾਂ ਲਈ 12,683 ਰਿਹਾਇਸ਼ੀ ਮਕਾਨ, 165 ਪੁਲਿਸ ਸਟੇਸ਼ਨ, 21 ਪੁਲਿਸ ਚੌਕੀਆਂ, 26 ਮਹਿਲਾ ਪੁਲਿਸ ਥਾਣੇ, 13 ਪੁਲਿਸ ਲਾਈਨਾਂ, 3 ਪੁਲਿਸ ਟ?ਰੇਨਿੰਗ ਸੈਂਟਰ, 21 ਪੁਲਿਸ ਪਬਲਿਕ ਸਕੂਲ ਅਤੇ 400 ਹੋਰ ਗ਼ੈਰ-ਰਿਹਾਇਸ਼ੀ ਇਮਾਰਤਾਂ ਦਾ ਨਿਰਮਾਣ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਪੁਲਿਸ ਥਾਣਿਆਂ, ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਨੂੰ 100 ਫੀਸਦੀ ਆਧੁਨਿਕ ਸਰੋਤਾਂ ਨਾਲ ਲੈਸ ਕਰੇ ਅਤੇ ਸਾਰੇ ਪ੍ਰੋਜੈਕਟਾਂ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖੇ। ਉਹਨਾਂ ਨੇ ਪੁਰਾਣੀਆਂ ਇਮਾਰਤਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਨਵੀਆਂ ਬਣਨ ਵਾਲੀਆਂ ਸਾਰੀਆਂ ਇਮਾਰਤਾਂ ਨੂੰ ਵਿਦੇਸ਼ਾਂ ਦੀ ਤਰਜ਼ ’ਤੇ ਐਨਰਜੀ ਐਫੀਸ਼ੀਐਂਟ ਅਤੇ ਗ੍ਰੀਨ ਬਿਲਡਿੰਗ ਵਜੋ ਤਿਆਰ ਕਰਵਾਇਆ ਜਾਵੇ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਲੋਕ ਮਿੱਤਲ ਅਤੇ ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ