Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਿੰਮ ਦਾ ਰੁੱਖ ਵੱਢਣ ਵਾਲਿਆਂ ਖਿਲਾਫ਼ ਪੰਜ ਮਹੀਨੇ ਬੀਤਣ ਦੇ ਬਾਵਜੂਦ ਨਹੀਂ ਹੋਈ ਕਾਰਵਾਈ

June 04, 2026 09:19 PM
Rozana Sehaj times
ਬਰਨਾਲਾ :  ਪੁੱਡਾ ਮਾਰਕੀਟ ਬਰਨਾਲਾ ਵਿਚੋਂ ਦਸੰਬਰ 2025 ਵਿਚ ਨਿੰਮ ਦਾ 100 ਸਾਲ ਪੁਰਾਣਾ ਹਰਿਆ ਭਰਿਆ ਰੁੱਖ ਗੈਰ-ਕਾਨੂੰਨੀ ਤਰੀਕੇ ਨਾਲ ਵੱਢਣ ਵਾਲੇ ਵਿਆਕਤੀਆਂ ਖ਼ਿਲਾਫ਼ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਸਿਰਫ਼ ਪੱਤਰ ਲਿਖ ਕੇ ਕੰਮ ਨੂੰ ਠੰਡੇ ਬਸਤੇ ਪਾਇਆ ਗਿਆ ਹੈ। ਵਾਤਾਵਰਨ ਪ੍ਰੇਮੀਆਂ ਵਲੋਂ ਉਕਤ ਗੈਰ ਕਾਨੂੰਨੀ ਨਿੰਮ ਦਾ ਰੁੱਖ ਵੱਢਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਜ਼ਿਲ੍ਹੇ ਦੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ ਦੀ ਅਗਵਾਈ ਵਿਚ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਵਿਖੇ ਪਟੀਸ਼ਨ ਵੀ ਪਾਈ ਹੋਈ ਹੈ। ਜੋ ਕਿ ਮਾਮਲਾ ਸੁਣਵਾਈ ਅਧੀਨ ਹੈ। ਜਾਣਕਾਰੀ ਦਿੰਦੇ ਹੋਏ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਦੱਸਿਆ ਕਿ ਪੁੱਡਾ ਮਾਰਕੀਟ ਬਰਨਾਲਾ ਵਿਚੋਂ 100 ਸਾਲ ਪੁਰਾਣਾ ਨਿੰਮ ਦਾ ਹਰਿਆ ਭਰਿਆ ਰੁੱਖ ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਅਣਗਹਿਲੀ ਨਾਲ ਗੈਰ ਕਾਨੂੰਨੀ ਵੱਢਿਆ ਗਿਆ ਸੀ। ਇਹ ਨਿੰਮ ਦੇ ਨਾਲ ਬਰਨਾਲਾ ਵਾਸੀਆਂ ਦੀਆਂ ਅਨੇਕਾਂ ਯਾਂਦਾ ਜੁੜੀਆਂ ਹੋਈਆਂ ਸਨ। ਕਿਉਕਿ ਇਸ ਸਥਾਨ ਤੇ ਪਹਿਲਾ ਬਰਨਾਲਾ ਦਾ ਤਹਿਸੀਲ ਦਫ਼ਤਰ ਤੇ ਹੋਰ ਸਰਕਾਰੀ ਦਫ਼ਤਰ ਹੁੰਦੇ ਸਨ। ਬਰਨਾਲਾ ਨਿਵਾਸੀ ਇਸ ਨਿੰਮ ਦੀ ਸੰਘਣੀ ਛਾਂ ਹੇਠਾਂ ਬੈਠ ਕੇ ਆਪਣਾ ਸਮਾਂ ਬਤੀਤ ਕਰਦੇ ਸਨ। ਇਸ ਨਿੰਮ ਨੂੰ ਗੈਰ ਕਾਨੂੰਨੀ ਵੱਢਣ ਸਬੰਧੀ ਵਣ ਰੇਂਜ ਅਫ਼ਸਰ ਬਰਨਾਲਾ ਨੇ ਆਪਣੇ 18 ਦਸੰਬਰ 2025 ਦੇ ਉੱਚ ਅਧਿਕਾਰੀਆਂ ਨੂੰ ਲਿਖੇ ਪੱਤਰ ਰਾਹੀ ਸਪੱਸ਼ਟ ਲਿਖਿਆ ਹੈ ਕਿ ਇਹ ਨਿੰਮ ਦਾ ਰੁੱਖ ਗੈਰ ਕਾਨੂੰਨੀ ਪੁੱਡਾ ਦੇ ਅਧਿਕਾਰੀਆਂ ਦੀ ਅਣਗਹਿਲੀ ਨਾਲ ਵੱਢਿਆ ਗਿਆ ਹੈ। ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਸਿਫਾਰਸ਼ ਕੀਤੀ ਸੀ। ਪੁੱਡਾ ਦੇ ਅਧਿਕਾਰੀਆਂ ਨੇ ਮੁੱਖ ਅਫ਼ਸਰ ਪੁਲਿਸ ਥਾਣਾ ਬਰਨਾਲਾ ਨੂੰ 11 ਫਰਵਰੀ 2026 ਨੂੰ ਪੱਤਰ ਲਿਖ ਕੇ ਨਿੰਮ ਦਾ ਰੁੱਖ ਵੱਢਣ ਵਾਲੇ ਠੇਕੇਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਸੀ। ਅੱਜ ਪੰਜ ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਨੇ ਨਿੰਮ ਦਾ ਗੈਰ ਕਾਨੂੰਨੀ ਰੁੱਖ ਵੱਢਣ ਵਾਲੇ ਕਿਸੇ ਵੀ ਵਿਆਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਨਿੰਮ ਦਾ ਰੁੱਖ ਗੈਰ ਕਾਨੂੰਨੀ ਵੱਢ ਕੇ ਹਾਈਕੋਰਟ ਦੇ ਹੁਕਮਾਂ, ਪੰਜਾਬ ਸਰਕਾਰ ਦੀ ਲੈਂਡ ਪਾਲਿਸੀ 2024, ਵਾਤਾਵਰਨ ਰੱਖਿਆ ਐਕਟ 1986 ਦੀ ਉਲੰਘਣਾ ਕੀਤੀ ਹੈ। ਮਾਮਲੇ ਸਬੰਧੀ ਐੱਨ.ਜੀ.ਟੀ ਨਵੀ ਦਿੱਲੀ ਵਿਖੇ ਪਟੀਸ਼ਨ ਪਾਉਣ ਦੇ ਬਾਵਜੂਦ ਵੀ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਨੀਂਦ ਨਹੀਂ ਖੁੱਲੀ ਹੈ। ਗੈਰ ਕਾਨੂੰਨੀ ਨਿੰਮ ਦਾ ਰੁੱਖ ਵੱਢਣ ਸਬੰਧੀ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਿਖੇ ਸੁਣਵਾਈ ਅਧੀਨ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਡੀ.ਸੀ ਬਰਨਾਲਾ ਤੋਂ ਮੰਗ ਕੀਤੀ ਹੈ ਕਿ ਗੈਰ ਕਾਨੂੰਨੀ ਨਿੰਮ ਦਾ ਹਰਿਆ ਭਰਿਆ ਰੁੱਖ ਵੱਢਣ ਵਾਲੇ ਵਿਅਕਤੀਆਂ ਅਤੇ ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਵਲੋਂ ਲਿਖੇ ਪੱਤਰਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ