Monday, November 03, 2025

Chandigarh

ਖ਼ੁਦਕੁਸ਼ੀ ਨੋਟ ਵਿਚ ਦਰਦ ਬਿਆਨ ਕਰ ਕੇ ਲਿਆ ਫ਼ਾਹਾ

June 26, 2021 12:45 PM
SehajTimes

ਚੰਡੀਗੜ੍ਹ : ਚੰਡੀਗੜ੍ਹ ਦੇ ਮਲੋਆ 'ਚ ਬੱਚਿਆਂ ਨੂੰ ਫੁੱਟਬਾਲ ਦੀ ਕੋਚਿੰਗ ਦੇਣ ਵਾਲੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 28 ਸਾਲਾ ਸਵਿੰਦਰ ਵਜੋਂ ਹੋਈ ਹੈ। ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿੱਚ ਉਸਨੇ ਆਪਣੀ ਮੌਤ ਦਾ ਕਾਰਨ ਲਿਖ ਕੇ ਛੱਡਿਆ ਹੈ। ਸਵਿੰਦਰ ਤੋਂ ਪੁਲਿਸ ਨੂੰ ਮਿਲੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ 'ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹੈ, ਜ਼ਿੰਦਗੀ ਵਿਚ ਉਹ ਮੁਕਾਮ ਹਾਸਲ ਨਹੀਂ ਕਰ ਸਕਿਆ ਜਿਸਦੀ ਲੋੜ ਸੀ, ਮੈਂ ਆਪਣੇ ਮਾਪਿਆਂ 'ਤੇ ਕਿੰਨਾ ਚਿਰ ਬੋਝ ਬਣ ਕੇ ਜੀਵਾਂਗਾ। ਸ਼ੁੱਕਰਵਾਰ ਸ਼ਾਮ ਪੁਲਿਸ ਨੂੰ ਸੂਚਨਾ ਮਿਲੀ ਕਿ ਨੌਜਵਾਨ ਨੇ ਫਾਹਾ ਲੈ ਲਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕ ਦਾ ਨਾਂ ਸਵਿੰਦਰ ਹੈ ਅਤੇ ਉਹ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ਵਿੱਚ ਬੱਚਿਆਂ ਨੂੰ ਫੁੱਟਬਾਲ ਦੀ ਸਿਖਲਾਈ ਦਿੰਦਾ ਸੀ। ਇਸ ਦੇ ਨਾਲ, ਉਹ ਗਰੀਬਾਂ ਦੀ ਵੀ ਸਹਾਇਤਾ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਸਵਿੰਦਰ ਆਪਣੇ ਕਮਰੇ ਵਿਚ ਇਕੱਲਾ ਸੀ। ਇਸ ਦੌਰਾਨ ਜਦੋਂ ਉਸਦੀ ਮਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਆਵਾਜ਼ ਨਹੀਂ ਆਈ। ਇਸ ਤੋਂ ਬਾਅਦ ਜਦੋਂ ਗੁਆਂਢੀਆਂ ਦੀ ਸਹਾਇਤਾ ਨਾਲ ਦਰਵਾਜ਼ਾ ਕਿਸੇ ਤਰ੍ਹਾਂ ਖੋਲ੍ਹਿਆ ਗਿਆ ਤਾਂ ਸਵਿੰਦਰ ਕਮਰੇ ਵਿਚ ਛੱਤ ਵਾਲੇ ਪੱਖੇ ਨਾਲ ਲਟਕ ਰਿਹਾ ਸੀ। ਮੁਢਲੀ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਸਵਿੰਦਰ ਦਾ ਪਿਤਾ ਮੁਹਾਲੀ ਦੀ ਇਕ ਨਿੱਜੀ ਕੰਪਨੀ ਵਿਚ ਕੰਮ ਕਰਦਾ ਹੈ। ਜਦੋਂ ਕਿ ਸਵਿੰਦਰ ਪਿਛਲੇ ਛੇ ਮਹੀਨਿਆਂ ਤੋਂ ਮੁਹਾਲੀ ਦੇ ਜੁਝਾਰ ਨਗਰ ਵਿੱਚ ਸਜਾਵਟ ਦੀ ਦੁਕਾਨ ਚਲਾ ਰਿਹਾ ਸੀ। ਸਵਿੰਦਰ ਦੀ ਵੱਡੀ ਭੈਣ ਵਿਆਹੀ ਹੋਈ ਹੈ। ਸਵਿੰਦਰ ਮਲੋਆ ਦੇ ਘਰ ਆਪਣੇ ਮਾਪਿਆਂ ਨਾਲ ਰਹਿੰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ, ਜਿਥੇ ਸ਼ਨੀਵਾਰ ਨੂੰ ਪੋਸਟ ਮਾਰਟਮ ਤੋਂ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਹਵਾਲੇ ਕਰ ਦਿੱਤਾ ਜਾਵੇਗਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ