Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ਼ ਨਾ ਕਰਨ ਦੇ ਰੋਸ ਵਜੋਂ ਕਲਮਛੋੜ ਹੜਤਾਲ ਸ਼ੁਰੂ

June 04, 2026 09:41 PM
Rozana Sehaj times
ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪਿਛਲੇ ਲਗਭਗ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਬਲਾਕ ਡੇਹਲੋਂ ਵਿਖੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬਿੱਟੂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਤਕਰੀਬਨ ਪਿਛਲੇ 6-7 ਮਹੀਨਿਆਂ ਤੋ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮਾਂ ਦਾ ਬੁਰਾ ਹਾਲ ਹੈ। ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸੰਵਾਰ ਨਹੀਂ ਸਕੀ। ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰੋਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਬੀਤੀ 1 ਜੂਨ ਨੂੰ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਹੋਈ ਪੈਨਲ ਮੀਟਿੰਗ 'ਚ ਵੀ ਮੰਤਰੀ ਨੇ ਭਰੋਸਾ ਦਿੱਤਾ ਕਿ ਇੱਕ ਹਫ਼ਤੇ ਤੱਕ ਦੁਬਾਰਾ ਮੀਟਿੰਗ ਕਰ ਕੇ ਮਨਰੇਗਾ ਮੁਲਜ਼ਮਾਂ ਨੂੰ ਪੰਚਾਇਤੀ ਵਿਭਾਗ 'ਚ ਮਰਜ਼ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ। ਜਿਸ ਦੇ ਚਲਦਿਆਂ ਯੂਨੀਅਨ ਨੇ ਮੀਟਿੰਗ ਤੱਕ ਸ਼ਾਂਤਮਈ ਤਰੀਕੇ ਦਫ਼ਤਰਾਂ 'ਚ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਮੀਟਿੰਗ 'ਚ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਬਿੱਟੂ, ਯੋਗੇਸ਼ਵਰ ਸਿੰਘ ਏ ਪੀ ਓ, ਪ੍ਰਭਜੋਤ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ, ਪਰਮਜੀਤ ਸਿੰਘ ਮਨਰੇਗਾ ਮੁਲਾਜ਼ਮ ਮੋਜੂਦ ਸਨ ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ