Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਘੱਲੂਘਾਰੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

June 04, 2026 09:47 PM
Rozana Sehaj times
ਅੰਮ੍ਰਿਤਸਰ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਪੀੜਾਮਈ ਹੈ। 1984 ’ਚ ਜੂਨ ਦੇ ਪਹਿਲੇ ਹਫ਼ਤੇ ਸਮੇਂ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਫੈਡਰੇਸ਼ਨ ਆਗੂ ਭਾਈ ਕੰਵਰਚੜਤ ਸਿੰਘ ਆਦਿ ਹਾਜ਼ਰ ਸਨ।
 
*ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ*
ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਨੂੰ ਬਿਆਨ ਕਰਦੀਆਂ ਹਨ। ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਇਸ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ