Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਿਲਾਵਟਖੋਰੀ ਨੂੰ ਰੋਕਣ ਲਈ ਮਿਠਾਈ ਦੀਆਂ ਦੁਕਾਨਾਂ 'ਤੇ ਕੀਤੀ ਗਈ ਛਾਪੇਮਾਰੀ ; ਪੰਜ ਸੈਂਪਲ ਜਾਂਚ ਲਈ ਲੈਬੋਟਰੀ ਭੇਜੇ

June 04, 2026 09:49 PM
Rozana Sehaj times
ਅੰਮ੍ਰਿਤਸਰ : ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਮੈਡਮ ਕਮਲਪ੍ਰੀਤ ਕੌਰ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਿਹਤ ਵਿਭਾਗ ਵੱਲੋਂ "ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ ਵਿੱਚ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਮੌਜੂਦ ਸਨ, ਵੱਲੋਂ ਮਹਾ ਬੀਕਾਨੇਰ ਸਵੀਟਸ ਮੂਧਲ ਵੇਰਕਾ, ਅਹੂਜਾ ਸਵੀਟਸ ਬਸੰਤ ਐਵਨਿਊ ਅਤੇ ਠਾਕੁਰ ਸਵੀਟਸ ਬਸੰਤ ਐਵਨਿਊ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਮਠਿਆਈ ਦੀ ਦੁਕਾਨ ਤੋਂ ਦੁੱਧ ਦੀ ਖਰੀਦ ਸਬੰਧੀ ਪੁੱਛ ਪੜਤਾਲ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੂੰ ਦੁੱਧ ਦੀ ਖਰੀਦ ਸਬੰਧੀ ਰਿਕਾਰਡ ਮੇਨਟੇਨ ਕਰਨ ਦੀ ਹਦਾਇਤ ਕੀਤੀ ਗਈ। ਫੂਡ ਸੇਫਟੀ ਟੀਮ ਵੱਲੋਂ ਉਕਤ ਦੁਕਾਨਾਂ ਪਾਸੋਂ ਕੁੱਲ ਪੰਜ ਸੈਂਪਲ ਭਰੇ ਗਏ, ਜਿਸ ਵਿੱਚ ਦੋ ਖੋਏ ਦੇ, ਦੋ ਖੋਆ ਬਰਫੀ ਅਤੇ ਇੱਕ ਮਿਲਕ ਕੇਕ ਦਾ ਸੈਂਪਲ ਸ਼ਾਮਿਲ ਹੈ। ਸਾਰੇ ਭਰੇ ਗਏ ਸੈਂਪਲਾਂ ਨੂੰ ਫੂਡ ਲੈਬ ਖਰੜ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਇਹ ਛਾਪੇਮਾਰੀ ਜਾਰੀ ਰਹੇਗੀ ਤਾਂ ਜੋ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇ। ਉਹਨਾਂ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਖਾਣ ਪੀਣ ਦੀਆਂ ਵਸਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਕਰਨ ਤੋਂ ਗੁਰੇਜ ਕਰਨ ਨਹੀਂ ਤਾਂ ਉਹਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼