Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਸ਼ਵ ਵਾਤਾਵਰਣ ਦਿਵਸ 2026 ਪੀਪੀਸੀਬੀ ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦਾ ਕੀਤਾ ਦੌਰਾ

June 04, 2026 09:58 PM
Rozana Sehaj times
ਪਟਿਆਲਾ : ਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ ’ਤੇ, ਜਿਸ ਦਾ ਵਿਸ਼ਾ “ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ” ਹੈ, ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ), ਪਟਿਆਲਾ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਦੇ ਲਿਫ਼ਾਫਿਆਂ ਦੇ ਟਿਕਾਊ ਵਿਕਲਪਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੇ ਤਹਿਤ, ਪੀਪੀਸੀਬੀ ਦੇ ਅਧਿਕਾਰੀਆਂ ਨੇ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਕਰਾਹ ਪ੍ਰਸ਼ਾਦ ਦੀ ਵੰਡ ਅਤੇ ਲਿਜਾਣ ਲਈ ਪਲਾਸਟਿਕ ਦੇ ਲਿਫ਼ਾਫਿਆਂ ਦੀ ਥਾਂ ਕੰਪੋਸਟੇਬਲ ਲਿਫ਼ਾਫਿਆਂ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ। ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਜੀ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਗੁਰਦੁਆਰੇ ਤੋਂ ਕਰਾਹ ਪ੍ਰਸ਼ਾਦ ਲਿਜਾਣ ਲਈ ਸਿਰਫ਼ ਜੈਵ-ਵਿਘਟਨਯੋਗ (ਬਾਇਓਡੀਗ੍ਰੇਡੇਬਲ) ਲਿਫ਼ਾਫਿਆਂ ਦਾ ਹੀ ਦਾਨ ਅਤੇ ਉਪਯੋਗ ਕਰਨ। ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਸ. ਭਾਗ ਸਿੰਘ ਜੀ ਨੇ ਵੀ ਹੈੱਡ ਗ੍ਰੰਥੀ ਜੀ ਦੀ ਇਸ ਅਪੀਲ ਦਾ ਸਮਰਥਨ ਕੀਤਾ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅਨੁਸਾਰ ਵਾਤਾਵਰਣ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ। ਇਸ ਉਪਰੰਤ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਗਿਆਨੀ ਪ੍ਰਣਾਮ ਸਿੰਘ ਜੀ, ਸ. ਭਾਗ ਸਿੰਘ ਜੀ ਅਤੇ ਪੀਪੀਸੀਬੀ ਦੇ ਅਧਿਕਾਰੀਆਂ ਵੱਲੋਂ ਗੁਰਦੁਆਰੇ ਵਿੱਚ ਆਈ ਸੰਗਤ ਨੂੰ ਕੰਪੋਸਟੇਬਲ ਲਿਫ਼ਾਫੇ ਵੰਡੇ ਗਏ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ