Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅੱਗ ਨਾਲ ਨੁਕਸਾਨੀ ਦੁਕਾਨ ਦਾ ਵਾਈਸ ਚੇਅਰਮੈਨ ਧਮੋਲੀ ਅਤੇ ਐਸਡੀਐਮ ਨੇ ਲਿਆ ਜਾਇਜ਼ਾ

June 04, 2026 10:01 PM
Rozana Sehaj times

ਰਾਜਪੁਰਾ  : ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਪੀਐਮਐਨ ਕਾਲਜ ਰੋਡ ਸਥਿਤ ਉਸ ਦੁਕਾਨ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਜੋ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਇਸ ਮੌਕੇ ਉਨ੍ਹਾਂ ਨੇ ਦੁਕਾਨ ਦੇ ਮਾਲਕ ਪਲਵਿੰਦਰ ਸਿੰਘ ਗੋਲੂ ਨਾਲ ਮੁਲਾਕਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਦੁਕਾਨਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਵੇਲੇ ਉਹ ਆਪਣੇ ਘਰ ਵਿੱਚ ਮੌਜੂਦ ਸਨ। ਗੁਆਂਢੀਆਂ ਵੱਲੋਂ ਫੋਨ ਰਾਹੀਂ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਿੰਨ ਮੰਜ਼ਿਲਾ ਦੁਕਾਨ ਵਿੱਚ ਅੱਗ ਤੇਜ਼ੀ ਨਾਲ ਫੈਲ ਗਈ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਆਪ ਆਗੂ ਕੀਰਤ ਸਿੰਘ ਸਿਹਰਾ, ਹਰਦੀਪ ਸਿੰਘ ਟਿੰਕੂ, ਜਗਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ