Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦੇ ਨਵੇ ਕੌਂਸਲਰਾਂ ਨੂੰ ਮੁਬਾਰਕਬਾਦ

June 04, 2026 10:18 PM
Rozana Sehaj times
ਸਮਾਣਾ :  ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਉਹਨਾਂ ਦੀ ਜਿੱਤ 'ਤੇ ਮੁਬਾਰਕਬਾਦ ਦਿੱਤੀ ਗਈ ਹੈ। ਸ. ਬਰਸਟ ਨੇ ਵਿਸ਼ੇਸ਼ ਵਧਾਈ ਪੱਤਰ ਰਾਹੀਂ ਨਵੇਂ ਕੌਂਸਲਰਾਂ ਨੂੰ ਸ਼ੁਭਕਾਮਨਾਵਾਂ ਭੇਜਦਿਆਂ ਕਿਹਾ ਕਿ ਸ਼ਹਿਰ ਨਿਵਾਸੀਆਂ ਨੇ ਬਹੁਤ ਵੱਡੀਆਂ ਆਸਾਂ ਅਤੇ ਉਮੀਦਾਂ ਨਾਲ ਉਹਨਾਂ ਨੂੰ ਜਿੱਤਾਇਆ ਹੈ। ਸ. ਹਰਚੰਦ ਸਿੰਘ ਬਰਸਟ ਨੇ ਆਪਣੇ ਸੰਦੇਸ਼ ਵਿੱਚ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਸਾਰੇ ਨਵੇਂ ਕੌਂਸਲਰ ਇਸ ਅਹੁਦੇ ਦੇ ਮਾਣ-ਸਤਿਕਾਰ ਅਤੇ ਮਰਿਆਦਾ ਨੂੰ ਹਮੇਸ਼ਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਦੀ ਨੀਂਹ ਵਾਰਡਾਂ ਦੇ ਸੁਧਾਰ ਤੋਂ ਸ਼ੁਰੂ ਹੁੰਦੀ ਹੈ, ਇਸ ਲਈ ਸਾਰੇ ਕੌਂਸਲਰਾਂ ਨੂੰ ਆਪਣੇ-ਆਪਣੇ ਵਾਰਡ ਅਤੇ ਸਮੁੱਚੇ ਸ਼ਹਿਰ ਦੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।  ਸ਼ਹਿਰੀ ਵਿਕਾਸ ਦੇ ਮੁੱਖ ਏਜੰਡਿਆਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਮਾਣਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਸਖ਼ਤ ਲੋੜ ਹੈ। ਸਾਰਿਆਂ ਦਾ ਮਕਸਦ ਸਮਾਣਾ ਸ਼ਹਿਰ ਨੂੰ ਇੱਕ ਮਾਡਲ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨਾ ਹੋਣਾ ਚਾਹੀਦਾ ਹੈ, ਜਿਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸ. ਬਰਸਟ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਾਥ ਅਤੇ ਸਹਿਯੋਗ ਦਿੱਤਾ ਜਾਵੇਗਾ। 
 
 

Have something to say? Post your comment

More in Malwa

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ