Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

Farmer Protest : ਪਹਿਲਾਂ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਡੇਰੇ ਲਾਏ ਫਿਰ ਬੋਲਿਆ ਹੱਲਾ

June 26, 2021 02:20 PM
SehajTimes

ਟਿਕੈਤ ਨੂੰ ਗ੍ਰਿਫ਼ਤਾਰ ਕਰਨ ਦੀ ਅਫ਼ਵਾਹ ਵੀ ਫ਼ੈਲੀ

ਮੋਹਾਲੀ, ਨਵੀਂ ਦਿੱਲੀ : ਅੱਜ ਦਿੱਲੀ ਦੀ ਸਰਹੱਦ 'ਤੇ ਬੈਠੇ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਸੰਬੰਧੀ ਨਵਾਂ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ 7 ਮਹੀਨੇ ਪੂਰੇ ਹੋਣ ਉਤੇ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਤੜਕੇ ਤੋਂ ਚਲ ਰਹੀਆਂ ਤਿਆਰੀਆਂ ਮਗਰੋਂ ਰਾਜ ਭਵਨ ਵੱਲ ਮਾਰਚ ਕਰਨ ਲਈ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਮੋਹਾਲੀ ਦੇ ਫ਼ੇਜ਼ ਅੱਠ ਦੇ  ਗੁਰਦੁਆਰਾ ਅੰਬ ਸਾਹਿਬ ਵਿੱਖੇ ਇਕੱਠੇ ਹੋਏ। ਇਸ ਤੋਂ ਬਾਅਦ ਚੰਡੀਗੜ੍ਹ ਨੂੰ ਕੂਚ ਕੀਤਾ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਬੈਰੀਗੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਰੋਕਾਂ ਤੋੜ ਕੇ ਅੱਗੇ ਵੱਧੇ। ਚੰਡੀਗੜ੍ਹ ਜਾਂਦੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਇਆ ਗਿਆ ਪਹਿਲਾਂ ਬੇਰੀਗੇਡ ਕਿਸਾਨਾਂ ਨੇ ਤੋੜ ਦਿੱਤਾ ਹੈ। ਪੁਲਿਸ ਵੱਲੋਂ ਕਿਸਾਨਾਂ ਉਤੇ ਵਾਟਰ ਕੈਨਲ ਨਾਲ ਕਿਸਾਨਾਂ ਉਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਨੌਜਵਾਨਾਂ ਕਿਸਾਨਾਂ ਨੇ ਵਾਟਰ ਕੈਨਲ ਦੇ ਮੂੰਹ ਬੰਦ ਕਰ ਦਿੱਤੇ। ਕਿਸਾਨ ਦਾ ਕਾਫਲਾ ਸੈਕਟਰ 44 ਤੋਂ ਅੱਗੇ ਚਲਿਆ ਗਿਆ। 

ਇਸ ਤੋਂ ਇਲਾਵਾ ਦਿੱਲੀ ਵਿਖੇ ਕਿਸਾਨਾਂ ਨੇ ਟਿਕਰੀ ਸਰਹੱਦ 'ਤੇ ਇਕ ਟਰੈਕਟਰ ਮਾਰਚ ਕੱਢਿਆ। ਇਹ ਟਰੈਕਟਰ ਮਾਰਚ ਬਹਾਦੁਰਗੜ ਦੇ ਪਕੌੜਾ ਚੌਕ ਤੋਂ ਆਰੰਭ ਹੋ ਕੇ ਪਿੰਡ ਸੰਖੋਲ ਦੇ ਜਖੋਦਾ ਮੋੜ ਤੋਂ ਹੁੰਦਾ ਹੋਇਆ ਬਹਾਦਰਗੜ ਸ਼ਹਿਰ ਵਿੱਚ ਦਾਖਲ ਹੋਵੇਗਾ। ਉਧਰ ਦਿੱਲੀ ਮੈਟਰੋ ਨੇ ਸ਼ਨੀਵਾਰ ਨੂੰ ਯੈਲੋ ਲਾਈਨ ਦੇ ਤਿੰਨ ਮੁੱਖ ਸਟੇਸ਼ਨਾਂ ਨੂੰ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਚਾਰ ਘੰਟੇ ਬੰਦ ਰਖਿਆ ਗਿਆ। ਦਰਅਸਲ ਅੱਜ ਦੇਸ਼ ਭਰ ਵਿੱਚ ਕਿਸਾਨ ਸਾਰੇ ਸੂਬਿਆਂ ਦੇ ਰਾਜਪਾਲਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਵੀ ਫੈਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਅਫਵਾਹਾਂ 'ਤੇ ਕਿਹਾ ਕਿ ਮੇਰੀ ਗ੍ਰਿਫਤਾਰੀ ਦੀ ਖ਼ਬਰ ਗੁੰਮਰਾਹ ਕਰਨ ਵਾਲੀ ਹੈ।  ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਟਵੀਟ ਕਰ ਕੇ ਇਸ ਨੂੰ ਫਰਜ਼ੀ ਖ਼ਬਰ ਕਿਹਾ ਗਿਆ ਹੈ। 

Have something to say? Post your comment

 

More in Chandigarh

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ