Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

June 04, 2026 10:26 PM
Rozana Sehaj times
ਮੋਗਾ : ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਹੂਲਤ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਲਦੀ ਹੈ। ਇਸ ਵਿੱਚ ਤਕਰੀਬਨ ਸਾਰੀਆਂ ਬਿਮਾਰੀਆਂ, ਟੈਸਟਾਂ ਅਤੇ ਦਵਾਈਆਂ ਦਾ ਖਰਚਾ ਸ਼ਾਮਲ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.71 ਲੱਖ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਕੁੱਲ 8 ਕਰੋੜ 61 ਲੱਖ 82 ਹਜਾਰ 969 ਰੁਪਏ ਦਾ ਕਲੇਮ ਸਬਮਿਟ ਕੀਤਾ ਗਿਆ ਹੈ, ਜਿਸ ਵਿੱਚੋਂ 6 ਕਰੋੜ 34 ਲੱਖ 40 ਹਜਾਰ 717 ਰੁਪਏ ਦਾ ਕਲੇਮ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲਾਂ ਅਤੇ ਸੇਵਾ ਕੇਂਦਰਾਂ ਨਾਲ ਸੰਪਰਕ ਕਰਕੇ ਇਸ ਕਾਰਡ ਨੂੰ ਬਣਾਇਆ ਜਾ ਸਕਦਾ ਹੈ। ਮੋਬਾਈਲ 'ਤੇ 'ਆਯੁਸ਼ਮਾਨ ਐਪ ਡਾਊਨਲੋਡ ਕਰਕੇ ਜਾਂ ਆਯੁਸ਼ਮਾਨ ਐਪ ਪੋਰਟਲ ਤੇ ਜਾ ਕੇ ਖੁਦ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਵਾਉਣ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ ਡੀ ਐਮਜ ਤੇ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ