Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

June 04, 2026 10:34 PM
Rozana Sehaj times

ਪਟਿਆਲਾ : ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਆਪਣਾ ਕੰਮ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਇਸ ਉਪਲਬਧੀ ਲਈ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਤੇ ਚਾਰਜ ਅਫ਼ਸਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਮਨਰੀਤ ਰਾਣਾ ਨੇ ਟੀਮ ਦੇ ਮੈਂਬਰਾਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਨੇ ਹੋਰ ਸੁਪਰਵਾਈਜ਼ਰੀ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਨੀਵਾਰ ਤੱਕ ਆਪਣੇ-ਆਪਣੇ ਖੇਤਰਾਂ ਦਾ ਕੰਮ ਮੁਕੰਮਲ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ, ਤਾਂ ਜੋ ਉਹ ਵੀ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਦੇ ਹੱਕਦਾਰ ਬਣ ਸਕਣ। ਮਨਰੀਤ ਰਾਣਾ ਨੇ ਕਿਹਾ ਕਿ ਜਨਗਣਨਾ-2027 ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਸ਼ਾਲ ਪ੍ਰਸ਼ਾਸਨਿਕ ਕਵਾਇਦ ਹੈ, ਜਿਸ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਸਰਕਾਰੀ ਸੇਵਾਵਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮਨਰੀਤ ਰਾਣਾ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ ਲਈ ਵੀ ਪ੍ਰੇਰਿਤ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ