Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡ ਅਕਬਰਪੁਰ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

June 04, 2026 10:36 PM
Rozana Sehaj times
ਭਵਾਨੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ ਵਿਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ।ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। ਇਸ ਦੇ ਉਲਟ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਸਲੇ ਵਿੱਚ ਸਰਕਾਰ ਦੀ ਸਿੱਧੀ ਭੂਮਿਕਾ ਨਹੀਂ ਹੈ, ਪਰ ਪੰਜਾਬ ਸਰਕਾਰ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਕਿ ਕਿਸੇ ਵੀ ਕਾਰਨ ਕਰਕੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ